ਬਟਾਲਾ ’ਚ 2 ਨਵੰਬਰ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਬਟਾਲਾ, 28 ਅਕਤੂਬਰ : ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ 2 ਨਵੰਬਰ ਨੂੰ ਉੱਪ ਮੰਡਲ ਬਟਾਲਾ ’ਚ ਛੁੱਟੀ ਦਾ ਐਲਾਨ ਕੀਤਾ ਹੈ।
ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀਂ ਵਾਲੇ ਦਿਨ 2 ਨਵੰਬਰ 2022 ਨੂੰ ਉੱਪ ਮੰਡਲ ਬਟਾਲਾ ’ਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ’ਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।
ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
