ਸ੍ਰੀ ਹੇਮਕੁੰਟ ਸਾਹਿਬ ਜੀ ਦੀ ਪਵਿੱਤਰ ਯਾਤਰਾ ਨੂੰ ਸੁਖਾਲਾ ਬਣਾਉਣ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਪਤਲੀ/ਮਿਸਰੀ ਵਾਲਾ
ਫਿਰੋਜ਼ਪੁਰ, 29 ਅਕਤੂਬਰ (ਗੁਰਪ੍ਰੀਤ ਸਿੰਘ ਸਿੱਧੂ) : ਸ੍ਰੀ ਹੇਮਕੁੰਟ ਸਾਹਿਬ ਜੀ ਦੀ ਪਵਿੱਤਰ ਯਾਤਰਾ ਨੂੰ ਸੁਖਾਲਾ ਬਣਾਉਣ ਦੇ ਮਕਸਦ ਤਹਿਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦੇ ਹਾਂ।
ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਫਿਰੋਜ਼ਪੁਰ ਦੇ ਫਰੋਜਸ਼ਾਹ ਮੰਡਲ ਪ੍ਰਧਾਨ ਗੁਰਪ੍ਰੀਤ ਸਿੰਘ ਪਤਲੀ ਅਤੇ ਸੁਖਮੰਦਰ ਸਿੰਘ ਮਿਸਰੀ ਵਾਲਾ ਜ਼ਿਲਾ ਸੈਕਟਰੀ ਫਿਰੋਜ਼ਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭਾਜਪਾ ਆਗੂ ਗੁਰਪ੍ਰੀਤ ਸਿੰਘ ਪਤਲੀ ਅਤੇ ਸੁਖਮੰਦਰ ਸਿੰਘ ਮਿਸਰੀ ਵਾਲਾ ਨਹੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਇਸ ਅਸਥਾਨ’ ਤੇ ਲੰਮਾਂ ਸਮਾਂ ਬਤੀਤ ਕੀਤਾ ਅਤੇ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ।
ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਗੁਰੂ ਸਾਹਿਬ ਵੱਲੋਂ ਗਊ, ਗਰੀਬ ਅਤੇ ਮਜਲੂਮਾਂ ਦੀ ਰਾਖੀ ਲਈ ਕਿਰਪਾਨ ਪਹਿਨੀ ਅਤੇ ਉਨ੍ਹਾਂ ਦੀ ਰੱਖਿਆ ਲਈ ਸਰਬੰਸ ਵਾਰ ਕੇ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਜੀ ਪਵਿੱਤਰ ਯਾਤਰਾ ਲਈ ਵੱਡੀ ਉਮਰ ਦੇ ਸਿੱਖ ਸਰਧਾਲੂਆਂ ਨੂੰ ਯਾਤਰਾ ਕਰਵਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਰੌਪਵੇ ਪ੍ਰੋਜੈਕਟ ਬਣਾਉਣ ਦੇ ਉਪਰਾਲੇ ਸਲਾਘਾ ਕਦਮ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਵਿਕਲਾਂਗ, ਬਜੁਰਗ ਅਤੇ ਔਰਤਾਂ ਨੂੰ ਇਸ ਪਵਿੱਤਰ ਯਾਤਰਾ ਕਰਨ ਦੇ ਸੰਭਾਗ ਪ੍ਰਾਪਤ ਹੋਣਗੇ ਅਤੇ ਉਹ ਆਪਣੀ ਯਾਤਰਾ ਦਾ ਸੁਪਨਾ ਪੂਰਾ ਕਰ ਸਕਣਗੇ।