ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਕਿੱਲੋ ਹੈਰੋਇਨ ਬਰਾਮਦ
ਅੰਮ੍ਰਿਤਸਰ, 29 ਅਕਤੂਬਰ : ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਬੀਓਪੀ ਕੱਕੜ ਨੇੜੇ ਕੰਡਿਆਲੀ ਤਾਰ ਨੇੜਿਓਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਖੇਪ ਇਕ ਲਿਫਾਫੇ ’ਚ ਲਪੇਟੀ ਖੇਤ ’ਚ ਪਈ ਸੀ। ਖੇਪ ਦੇਖ ਕੇ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਹਿਰਾਸਤ ’ਚ ਲੈ ਲਿਆ ਅਤੇ ਘਟਨਾ ਸਬੰਧੀ ਥਾਣਾ ਲੋਪੋਕੇ ਦੀ ਪੁਲਿਸ ਨੂੰ ਸੂਚਨਾ ਦਿੱਤੀ।
ਦੂਜੇ ਪਾਸੇ ਪੁਲਿਸ ਨੇ ਇਲਾਕੇ ’ਚ ਰਹਿੰਦੇ ਪੁਰਾਣੇ ਸਮੱਗਲਰਾਂ ਦੇ ਰਿਕਾਰਡ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਕਤ ਖੇਪ ਕਿਸ ਤਸਕਰ ਕੋਲ ਪੁੱਜਣੀ ਸੀ ਅਤੇ ਇਸ ਨੂੰ ਚੁੱਕਣ ਲਈ ਕੌਣ ਆਉਣ ਵਾਲਾ ਸੀ।
ਜਾਣਕਾਰੀ ਅਨੁਸਾਰ ਬੀਐਸਐਫ ਦੀ 22 ਬਟਾਲੀਅਨ ਦੇ ਜਵਾਨ ਲੋਪੋਕੇ ਥਾਣੇ ਅਧੀਨ ਪੈਂਦੀ ਬਾਰਡਰ ਅਬਜਰਵਿੰਗ ਪੋਸਟ ਕੱਕੜ ਨੇੜੇ ਗਸਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕੰਡਿਆਲੀ ਤਾਰ ਤੋਂ ਅੱਠ ਸੌ ਮੀਟਰ ਅੱਗੇ ਇਕ ਕਿੱਲੋ ਹੈਰੋਇਨ ਦੀ ਖੇਪ ਪਈ ਦੇਖੀ। ਇਹ ਖੇਪ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਸੁੱਟੀ ਸੀ।