ਘਰੇਲੂ ਝਗੜੇ ਦੇ ਚਲਦਿਆਂ ਵਿਅਕਤੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਭਿੱਖੀਵਿੰਡ, 31 ਅਕਤੂਬਰ : ਸਰਹੱਦੀ ਪਿੰਡ ਵੀਰਮ ਵਿਖੇ ਇਕ ਵਿਅਕਤੀ ਵੱਲੋਂ ਘਰੇਲੂ ਝਗੜੇ ਦੇ ਚਲਦਿਆਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ। ਮੌਕੇ ’ਤੇ ਪਹੁੰਚੀ ਥਾਣਾ ਖਾਲੜਾ ਦੀ ਪੁਲਿਸ ਨੇ ਲਾਸ਼ ਕਬਜੇ ’ਚ ਲੈ ਕੇ ਧਾਰਾ 174 ਦੇ ਤਹਿਤ ਕਾਰਵਾਈ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਜੀਰ ਸਿੰਘ (65) ਵਾਸੀ ਪਿੰਡ ਵੀਰਮ ਨੇ ਆਪਣੇ ਘਰ ’ਚ ਹੀ 12 ਬੋਰ ਦੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਕੇ ’ਤੇ ਪੁੱਜੇ ਥਾਣਾ ਖਾਲੜਾ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੇ ਘਰੇਲੂ ਝਗੜੇ ਕਰਕੇ ਖੁਦਕੁਸ਼ੀ ਕੀਤੀ ਹੈ।