Home » ਦੇਸ਼ ਵੰਡ ਮਗਰੋਂ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਖੁੱਲ੍ਹ ਹੋਣੀ ਚਾਹੀਦੀ : ਜਥੇਦਾਰ ਅਕਾਲ ਤਖ਼ਤ

ਦੇਸ਼ ਵੰਡ ਮਗਰੋਂ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਖੁੱਲ੍ਹ ਹੋਣੀ ਚਾਹੀਦੀ : ਜਥੇਦਾਰ ਅਕਾਲ ਤਖ਼ਤ

by Rakha Prabh
127 views

ਦੇਸ਼ ਵੰਡ ਮਗਰੋਂ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਖੁੱਲ੍ਹ ਹੋਣੀ ਚਾਹੀਦੀ : ਜਥੇਦਾਰ ਅਕਾਲ ਤਖ਼ਤ
ਅੰਮ੍ਰਿਤਸਰ, 31 ਅਕਤੂਬਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ ਇਸ ਸ਼ਤਾਬਦੀ ਸਮਾਗਮ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਾਹਾ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦ ਕੌਮੀ ਅਕੀਦਿਆਂ ਨੂੰ ਪ੍ਰਣਾਏ ਹੋਏ ਸਨ। ਦੇਸ਼ ਵੰਡ ਮਗਰੋਂ ਸ੍ਰੀ ਪੰਜਾ ਸਾਹਿਬ ਸਮੇਤ ਹੋਰ ਗੁਰਧਾਮ ਪਾਕਿਸਤਾਨ ’ਚ ਰਹਿ ਗਏ ਹਨ, ਇਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਖੁੱਲ੍ਹ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਦੋਹਾਂ ਦੇਸ਼ਾਂ ਦੇ ਸੁਖਾਵੇਂ ਸਬੰਧ ਲੋਚਦੇ ਹਨ ਕਿਉਂਕਿ ਜਦੋਂ ਵੀ ਦੇਸ਼ਾਂ ਦੇ ਸਬੰਧਾਂ ’ਚ ਕੁੜੱਤਣ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਸਿੱਖ ਜਥਿਆਂ ਦੇ ਆਉਣ-ਜਾਣ ’ਤੇ ਪ੍ਰਭਾਵ ਪੈਂਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥਿਆਂ ਰਾਹੀਂ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਲਈ ਚਲਦੀ ਰੇਲ ਸੇਵਾ ਦਾ ਬੀਤੇ ਸਮੇਂ ਤੋਂ ਬੰਦ ਹੋਣਾ ਠੀਕ ਨਹੀਂ ਹੈ ਕਿਉਂਕਿ ਕਿਫ਼ਾਇਤੀ ਰੇਲ ਸੇਵਾ ਦੇ ਬੰਦ ਹੋਣ ਕਾਰਨ ਸ਼ਰਧਾਲੂਆਂ ’ਤੇ ਆਰਥਿਕ ਬੋਝ ਵਧਿਆ ਹੈ।

ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਤੇ ਓਕਾਫ ਬੋਰਡ ਦੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਭੇਟ ਕੀਤੀ। ਰਾਣਾ ਸ਼ਾਹਿਦ ਸਲੀਮ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਘੱਟ-ਗਿਣਤੀਆਂ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਦੇ ਮਾਮਲਿਆਂ ਨੂੰ ਤਵੱਜੋਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੁਲਕ ’ਚ ਹਰ ਧਰਮ ਦੇ ਲੋਕ ਬਰਾਬਰ ਹਨ ਅਤੇ ਸਭ ਦੇ ਧਾਰਮਿਕ ਅਕੀਦੇ ਅਤੇ ਸਥਾਨ ਸਤਿਕਾਰਯੋਗ ਹਨ। ਇਸ ਮੌਕੇ ਦਿੱਲੀ ਦੇ ਪ੍ਰਮੁੱਖ ਸਿੱਖ ਆਗੂ ਪਰਮਜੀਤ ਸਿੰਘ ਸਰਨਾਤੇ ਹੋਰਾਂ ਨੇ ਵੀ ਸੰਬੋਧਨ ਕੀਤਾ।

ਇਸੇ ਦੌਰਾਨ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਅਤੇ ਓਕਾਫ਼ ਬੋਰਡ ਦੇ ਅਧਿਕਾਰੀਆਂ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਢੁੱਕਵੀਂ ਯਾਦਗਾਰ ਬਣਾਉਣ ਦਾ ਭਰੋਸਾ ਦਿੱਤਾ ਹੈ। ਯਾਦਗਾਰ ਦੀ ਵਿਉਂਤਬੰਦੀ ਸਿੱਖ ਇਤਿਹਾਸ ਅਨੁਸਾਰ ਹੋਵੇਗੀ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸਰਾਂ ਅਤੇ ਇਸ ਦੇ ਨਾਲ ਹੀ ਇਕ ਆਧੁਨਿਕ ਜਿਊਜ਼ੀਅਮ ਸਥਾਪਤ ਕਰਨ ਦਾ ਵਿਚਾਰ ਵੀ ਓਕਾਫ ਬੋਰਡ ਦੇ ਅਧਿਕਾਰੀਆਂ ਨੇ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ’ਚ ਸ਼੍ਰੋਮਣੀ ਕਮੇਟੀ ਲੋੜੀਂਦਾ ਸਹਿਯੋਗ ਜ਼ਰੂਰ ਦੇਵੇਗੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਕਰਮ ਸਿੰਘ ਤੇ ਸ਼ਹੀਦ ਭਾਈ ਪ੍ਰਤਾਪ ਸਿੰਘ ਸਮੇਤ ਸਿੱਖ ਸ਼ਹੀਦਾਂ ਦੀਆਂ ਸ਼ਹਾਦਤ ਅਦੁੱਤੀ ਹੈ। ਇਸ ਮੌਕੇ ਉਨ੍ਹਾਂ ਨੇ ਓਕਾਫ਼ ਬੋਰਡ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤੀ ਸਮੇਂ ਆਉਂਦੀ ਸਮੱਸਿਆ ਵੱਲ ਗ਼ੌਰ ਕਰਨ।

ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸ਼ਤਾਬਦੀ ਮਨਾਉਣ ਸਮੇਂ ਸ਼੍ਰੋਮਣੀ ਕਮੇਟੀ ਦੇ ਕਈ ਅਹਿਮ ਵਿਅਕਤੀਆਂ ਦੇ ਵੀਜ਼ੇ ਕੱਟ ਦਿੱਤੇ ਗਏ, ਜਿਸ ਨਾਲ ਵੱਡੀ ਪਰੇਸ਼ਾਨੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਰਧਾਲੂਆਂ ਤੇ ਖਾਸਕਰ ਪ੍ਰਚਾਰਕ ਸ਼੍ਰੇਣੀ ਨੂੰ ਲੰਮੇ ਸਮੇਂ ਦੇ ਵੀਜ਼ਿਆਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲੰਘੇ ਰਾਹੀਂ ਆਉਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਅਪੀਲ ਵੀ ਕੀਤੀ।

Related Articles

Leave a Comment