ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਲੰਧਰ ਅਦਾਲਤ ’ਚ ਪੇਸ਼ੀ, ਅੰਮ੍ਰਿਤਸਰ ਪੁਲਿਸ ਨੇ 10 ਦਿਨਾ ਰਿਮਾਂਡ ’ਤੇ ਲਿਆ
ਜਲੰਧਰ, 31 ਅਕਤੂਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਨੂੰ ਪੁਲਿਸ ਨੇ ਸੋਮਵਾਰ ਨੂੰ ਮੁੜ ਜਲੰਧਰ ਦੀ ਅਦਾਲਤ ਚ ਪੇਸ਼ ਕੀਤਾ। 21 ਅਕਤੂਬਰ ਨੂੰ ਜਲੰਧਰ ਦੀ ਅਦਾਲਤ ਨੇ ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ’ਚ ਗੈਂਗਸਟਰ ਲਾਰੈਂਸ ਦਾ 31 ਅਕਤੂਬਰ ਤੱਕ 10 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਰਿਮਾਂਡ ਦੀ ਮਿਆਦ ਪੂਰੀ ਹੋਣ ’ਤੇ ਉਸ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ। 2021 ’ਚ ਅੰਮ੍ਰਿਤਸਰ ’ਚ ਗੈਂਗਸਟਰ ਹਥਿਆਰਾਂ ਸਮੇਤ ਫੜੇ ਗਏ ਸਨ।
ਉਹ ਅੰਮਿ੍ਰਤਸਰ ’ਚ ਦੋਹਰੇ ਕਤਲ ਕੇਸ ’ਚ ਵੀ ਪੁਲਿਸ ਨੂੰ ਲੋੜੀਂਦਾ ਸੀ। ਜਲੰਧਰ ਪੁਲਿਸ ਨੇ ਪੁੱਛਗਿੱਛ ਪੂਰੀ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਿਲਸ ਨੇ ਉਸ ਨੂੰ ਰਿਮਾਂਡ ’ਤੇ ਲੈ ਲਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸੋਮਵਾਰ ਨੂੰ ਗੈਂਗਸਟਰ ਲਾਰੈਂਸ ਤੋਂ ਪੁੱਛਗਿੱਛ ਲਈ ਟਰਾਂਜਿਟ ਰਿਮਾਂਡ ਲਿਆ ਗਿਆ ਹੈ।
ਏਡੀਸੀਪੀ ਕਮਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਕਾਤਲਾਂ ਤੋਂ ਪੁੱਛਗਿੱਛ ਕਰਨੀ ਸੀ, ਪੁੱਛਗਿੱਛ ਪੂਰੀ ਕਰਕੇ ਉਨ੍ਹਾਂ ਨੂੰ ਦੁਬਾਰਾ ਪੇਸ਼ ਕੀਤਾ ਹੈ। ਉੱਥੇ ਹੀ ਬਦਨਾਮ ਗੈਂਗਸਟਰ ਲਾਰੈਂਸ਼ ਬਿਸ਼ਨੋਈ ਨੂੰ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਬਿਸ਼ਨੋਈ ਨੂੰ ਘਰਿੰਡਾ ’ਚ ਕੁਝ ਦਿਨ ਪਹਿਲਾਂ ਡਬਲ ਐਨਕਾਊਂਟਰ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਸੀ।