ਜੀਰਾ,1 ਨਵੰਬਰ -ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਫਿਰੋਜ਼ਪੁਰ ਅੰਦਰ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਵਾਸਤੇ ਕਾਰਜਾਂ ਦੀ ਲੜੀ ਅੱਗੇ ਤੋਰਦੇ ਹੋਏ ਅੱਜ ਸੰਸਥਾ ਵਲੋਂ ਜ਼ੀਰਾ ਦੇ ਗੁਰੂਦੁਆਰਾ ਨਾਨਕ ਨਗਰੀ ਵਿੱਚ ਮੁਫ਼ਤ ਸਿਲਾਈ ਸੈਂਟਰ ਵਿੱਚ ਦੂਸਰੇ ਬੈਚ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਉਦਘਾਟਨ ਸੰਸਥਾ ਦੀ ਜਿਲ੍ਹਾ ਇਸਤਰੀ ਵਿੰਗ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਜੀਰਾ ਇਸਤਰੀ ਵਿੰਗ ਪ੍ਰਧਾਨ ਮੈਡਮ ਬਲਵਿੰਦਰ ਕੌਰ ਵੱਲੋਂ ਸਾਂਝੇ ਤੋਰ ਤੇ ਕੀਤਾ ਗਿਆ। ਇਸ ਮੌਕੇ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਜਿਲ੍ਹਾ ਪ੍ਰਧਾਨ ,ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ ਅਤੇ ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ ਨੇ ਪੱਤਰਕਾਰਾਂ ਨੂੰ ਦੱਸਿਆ ਸੰਸਥਾ ਦੇ ਮੁੱਖੀ ਡਾ ਐਸ ਪੀ ਸਿੰਘ ਓਬਰਾਏ,ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਅਤੇ ਸੰਸਥਾ ਦੇ ਸਿੱਖਿਆ ਨਿਰਦੇਸ਼ਕ ਸ੍ਰੀ ਮਤੀ ਇੰਦਰਜੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ ਅਧੀਨ ਇਸ ਸੈਂਟਰ ਦਾ ਦੂਸਰੇ ਸੈਸ਼ਨ ਸ਼ੁਰੂ ਕੀਤਾ ਗਿਆ। ਇਸ ਸੈਸ਼ਨ ਵਿਚ 35 ਲੜਕੀਆਂ ਨੇ ਦਾਖਲਾ ਲਿਆ ਹੈ। ਸਿਖਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਤੇ 6 ਮਹੀਨੇ ਦੇ ਕੋਰਸ ਤੋਂ ਬਾਅਦ ਉਹਨਾਂ ਨੂੰ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਸੰਸਥਾ ਵਲੋਂ ਚਲਾਏ ਜਾ ਰਹੇ ਸਿਖਲਾਈ ਸੈਂਟਰਾਂ ਵਿੱਚ ਸਾਡੇ ਨੌਜਵਾਨ ਲੜਕੇ -ਲੜਕੀਆਂ ਆਪਣੇ ਪੈਰਾਂ ਤੇ ਖੜੇ ਹੋ ਰਹੇ ਹਨ। ਇਸ ਮੌਕੇ ਬਲ਼ਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ,ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ,ਬਲਵਿੰਦਰ ਕੌਰ ਲੋਹਕੇ ,ਜਗਸੀਰ ਸਿੰਘ ਜੀਰਾ ਅਤੇ ਪਰਮਜੀਤ ਕੋਰ ਟੀਚਰ ਸਮੇਤ ਹੋਰ ਮੈਂਬਰ ਵੀ ਮੋਜੂਦ ਸਨ।