ਅੰਮ੍ਰਿਤਸਰ- ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ( Vigilance Bureau) ਨੇ ਮੰਗਲਵਾਰ ਨੂੰ ਆਪਣੀ ਚਲਾਈ ਮੁਹਿੰਮ ਦੌਰਾਨ ਬਿਊਰੋ ਰੇਂਜ ਦਫਤਰ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਇੰਸਪੈਕਟਰ ਅਮੋਲਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਜੀਲੈਂਸ ਇੰਸਪੈਕਟਰ ਨੂੰ ਪ੍ਰਭਮੇਸ਼ ਮੋਹਨ ਵਾਸੀ ਨਿਊ ਮਹਿੰਦਰਾ ਕਲੋਨੀ, ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਔਨਲਾਈਨ ਸ਼ਿਕਾਇਤ ਨੰਬਰ ‘ਤੇ ਇੱਕ ਵੀਡੀਓ ਅਪਲੋਡ ਕਰਕੇ ਦੋਸ਼ ਲਗਾਇਆ ਹੈ ਕਿ ਉਸਨੂੰ ਅਤੇ ਉਸਦੀ ਪਤਨੀ, ਜੋ ਕਿ ਐਮਸੀ ਅੰਮ੍ਰਿਤਸਰ ਵਿੱਚ ਕਰਮਚਾਰੀ ਹੈ, ਨੂੰ ਬਿਊਰੋ ਦੁਆਰਾ 2021 ਵਿੱਚ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਅਮੋਲਕ ਸਿੰਘ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਹੋਣ ਦੇ ਨਾਤੇ ਉਸ ਤੋਂ 5000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਤਾਂ ਜੋ ਉਨ੍ਹਾਂ ਦੇ ਕੇਸ ਵਿੱਚ ਨਮੂਨੇ ਵਜੋਂ ਉਸਦੀ ਆਵਾਜ਼ ਰਿਕਾਰਡ ਕੀਤੀ ਜਾ ਸਕੇ। ਇਸ ਨੂੰ ਸਬੂਤ ਵਜੋਂ ਰੱਖਣ ਲਈ ਸ਼ਿਕਾਇਤਕਰਤਾ ਨੇ ਇਸ ਗੱਲਬਾਤ ਨੂੰ ਆਪਣੇ ਫ਼ੋਨ ‘ਤੇ ਰਿਕਾਰਡ ਕਰਕੇ ਵੀ.ਬੀ. ਨੂੰ ਵੀ ਸੌਂਪ ਦਿੱਤਾ ਹੈ।
Amritsar News : ਵਿਜੀਲੈਂਸ ਬਿਊਰੋ ਨੇ ਆਪਣੇ ਹੀ ਇੰਸਪੈਕਟਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧ ਵਿਚ ਦੋਸ਼ੀ ਪੁਲਿਸ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਸਕੁਐਡ-1 ਪੰਜਾਬ ਪੁਲਿਸ ਥਾਣਾ ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।