ਵਿਜੈ ਸਾਂਪਲਾ ਚੇਅਰਮੈਨ ਐਨ.ਸੀ.ਐਸ.ਸੀ. ਭਾਰਤ ਸਰਕਾਰ 2 ਦਿਨਾਂ ਦੌਰੇ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ। ਉਹ ਇੱਥੇ ਵੱਖ-ਵੱਖ ਸਮਾਜਿਕ ਅਤੇ ਸਰਕਾਰੀ ਪ੍ਰੋਗਰਾਮਾਂ ’ਚ ਸ਼ਾਮਿਲ ਹੋਣਗੇ। ਜਿਸ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ’ਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲਾ ਅਤੇ ਸੇਵਾ ਮੁਕਤ ਅਧਿਕਾਰੀ ਗੁਰਚਰਨ ਸਿੰਘ ਸੰਧੂ ਨੇ ਦਿੱਤੀ।