Home » Punjab News: ਗੁਰਪੁਰਬ ਮੌਕੇ ਸੀਐਮ ਭਗਵੰਤ ਮਾਨ ਵੱਲੋਂ ਵੱਡਾ ਐਲਾਨ, ਲਾਗੂ ਹੋਏਗਾ ਅਨੰਦ ਮੈਰਿਜ਼ ਐਕਟ

Punjab News: ਗੁਰਪੁਰਬ ਮੌਕੇ ਸੀਐਮ ਭਗਵੰਤ ਮਾਨ ਵੱਲੋਂ ਵੱਡਾ ਐਲਾਨ, ਲਾਗੂ ਹੋਏਗਾ ਅਨੰਦ ਮੈਰਿਜ਼ ਐਕਟ

by Rakha Prabh
136 views

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ‘ਚ ਆਨੰਦ ਮੈਰਿਜ ਐਕਟ ਪੂਰਨ ਰੂਪ ‘ਚ ਲਾਗੂ ਹੋਵੇਗਾ।

 

ਇਸ ਦੌਰਾਨ ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ‘ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਵੀ ਦਿੱਤੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀਆਂ ਤਸਵੀਰਾਂ ਆਪਣੇ ਟਵਿੱਟਰ ਅਕਾਉਂਟ ਉੱਪਰ ਸ਼ੇਅਰ ਕੀਤੀਆਂ ਹਨ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਪੂਰੀ ਦੁਨੀਆ ‘ਚ ਸਤਿਕਾਰੇ ਜਾਂਦੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ…ਗੁਰੂ ਚਰਨਾਂ ‘ਚ ਅਰਦਾਸ ਕੀਤੀ…ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹੇ…ਗੁਰੂ ਸਾਹਿਬ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਤੰਦਰੁਸਤੀਆਂ ਬਣਾਈ ਰੱਖਣ…

Related Articles

Leave a Comment