ਸਕੂਲ ਬੱਸ ਹੇਠਾਂ ਆਉਣ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਜ਼ਿਲ੍ਹ੍ਹਾ ਬਰਨਾਲਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਭੈਣੀ ਫੱਤਾ ਤੋਂ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਲੈ ਕੇ ਸਕੂਲ ਬੱਸ ਆਈ ਸੀ, ਜਦੋ ਬੱਸ ਸਕੂਲ ਅੰਦਰ ਦਾਖ਼ਲ ਹੋਈ ਤਾਂ ਬੱਸ ਹੇਠਾ ਆਉਣ ਕਰਕੇ ਵਾਪਰੇ ਹਾਦਸੇ ਵਿਚ ਸਕੂਲ ਦੇ ਵਿਦਿਆਰਥੀ ਜਗਦੀਪ ਸਿੰਘ ਉਮਰ 17 ਸਾਲ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੇ ਪਿਤਾ ਦੀ ਕੁੱਝ ਸਮਾਂ ਪਹਿਲਾ ਮੌਤ ਹੋ ਗਈ ਸੀ। ਮਿ੍ਰਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਜਗਜੀਤ ਸਿੰਘ ਘੁਮਾਣ ਨੇ ਕਿਹਾ ਕਿ ਪੁਲਿਸ ਨੇ ਸਕੂਲ ਬੱਸ ਨੂੰ ਕਬਜੇ ਵਿਚ ਲੈ ਲਿਆ ਹੈ। ਮ੍ਰਿਤਕ ਵਿਦਿਆਰਥੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।