ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਇਥੇ ਹੋਏ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ ਹੋਈਆਂ ਵੋਟਾਂ ਦੌਰਾਨ ਬੀਬੀ ਜਗੀਰ ਕੌਰ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਐਡਵੋਕੇਟ ਧਾਮੀ ਲਗਾਤਾਰ ਦੂਸਰੀ ਵਾਰ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅੱਜ ਹੋਏ ਇਜਲਾਸ ਦੌਰਾਨ ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਤਾਈਦ ਮਜੀਦ ਸ. ਨਵਤੇਜ ਸਿੰਘ ਕਾਉਣੀ ਨੇ ਕੀਤੀ। ਇਸੇ ਦੌਰਾਨ ਸ. ਅਮਰੀਕ ਸਿੰਘ ਸ਼ਾਹਪੁਰ ਨੇ ਬੀਬੀ ਜਗੀਰ ਕੌਰ ਦਾ ਨਾਂ ਪ੍ਰਧਾਨਗੀ ਪਦ ਲਈ ਪੇਸ਼ ਕੀਤਾ, ਜਿਸ ’ਤੇ ਹੋਈਆਂ ਵੋਟਾਂ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇਤੂ ਰਹੇ। ਕੁੱਲ ਪਈਆਂ 146 ਵੋਟਾਂ ਵਿੱਚੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪ੍ਰਾਪਤ ਹੋਈਆਂ। ਜਨਰਲ ਇਜਲਾਸ ਦੌਰਾਨ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਸ. ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਭੁਪਿੰਦਰ ਸਿੰਘ ਅਸੰਧ ਤੇ ਸ. ਮਲਕੀਤ ਸਿੰਘ ਚੰਗਾਲ ਨੂੰ ਲਿਆ ਗਿਆ ਹੈ। ਸ਼?ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼?ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਦੀ ਚੋਣ ਅਤਿ ਅਹਿਮ ਸੀ, ਕਿਉਂਕਿ ਇਸ ਵਿਚ ਕੇਂਦਰ ਦੀ ਭਾਜਪਾ ਸਰਕਾਰ, ਆਰਐਸਐਸ, ਉਚੇਚੇ ਤੌਰ ’ਤੇ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ, ਪੰਜਾਬ ਤੇ ਹਰਿਆਣਾ ਸਰਕਾਰ ਦੇ ਨਾਲ-ਨਾਲ ਕਾਂਗਰਸ ਦੀ ਪੂਰੀ ਤਾਕਤ ਇਕਸੁਰਤਾ ਨਾਲ ਸ਼?ਰੋਮਣੀ ਕਮੇਟੀ ਮੈਂਬਰਾਂ ’ਤੇ ਦਬਾ ਪਾ ਕੇ ਹਰ ਹੀਲੇ ਸ਼?ਰੋਮਣੀ ਅਕਾਲੀ ਦਲ ਦੇ ਵਿਰੋਧ ’ਚ ਭੁਗਤਣ ਲਈ ਕਹਿ ਰਹੇ ਸਨ। ਪਰੰਤੂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਿੱਖ ਸੰਸਥਾ ਨੂੰ ਤੋੜਨ ਵਾਲੀਆਂ ਸ਼ਕਤੀਆਂ ਨੂੰ ਮੂੰਹ ਤੋੜ ਜਵਾਬ ਦਿੰਦਿਆਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸ਼੍ਰੋਮਣੀ ਕਮੇਟੀ ਦੇ ਉਨ੍ਹਾਂ ਸਾਰੇ ਮੈਂਬਰਾਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਵਿਪਰੀਤ ਹਾਲਾਤ ਦੇ ਬਾਵਜੂਦ ਵੀ ਦਿ੍ਰੜ੍ਹ ਰਹਿਣ ਦਾ ਸੰਕਲਪ ਕੀਤਾ। ਐਡਵੋਕੇਟ ਧਾਮੀ ਪ੍ਰਧਾਨ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਲ ਦੇ ਸਮੁੱਚੇ ਆਗੂਆਂ ਦਾ ਵੀ ਧੰਨਵਾਦ ਕੀਤਾ।