ਬਟਾਲਾ ਦੇ ਫੋਕਲ ਪੁਆਇੰਟ ਸਥਿਤ ਖਾਲੀ ਪਲਾਟ ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੀ ਮੌਤ ਤੇ ਨਸ਼ੇ ਦੀ ਓਵਰਡੋਜ਼ ਦੇ ਨਾਲ ਦੱਸੀ ਜਾ ਰਹੀ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਕੋਟਲੀ ਮੱਲੀਆਂ ਵਜੋਂ ਹੋਈ ਹੈ। ਤਫਤੀਸ਼ੀ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਅਲੀਵਾਲ ਰੋਡ ਫੋਕਲ ਪੁਆਇੰਟ ਦੇ ਇਕ ਖਾਲੀ ਪਲਾਟ ’ਚ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਜਾਪਦੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਨੌਜਵਾਨ ਦੇ ਲਾਸ਼ ਨਜ਼ਦੀਕ ਸਰਿੰਜ ਤੇ ਇਕ ਨਸ਼ੇ ਨਾਲ ਭਰਿਆ ਟੀਕਾ ਵੀ ਮਿਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਬੈਗ ’ਚੋਂ ਇਕ ਫਾਇਰ ਗੰਨ ਵੀ ਬਰਾਮਦ ਕੀਤੀ ਹੈ।