ਪਿਛਲੇ ਦਿਨੀਂ ਜੌਹਲ ਨਗਰ ਜ਼ੀਰਾ ਦੇ ਰਹਿਣ ਵਾਲੇ ਸੁਖਚੈਨ ਸਿੰਘ ਜੋ ਕਿ ਰੋਜ਼ੀ ਰੋਟੀ ਕਮਾਉਣ ਲਈ ਫਿਲੀਪੀਨ ਦੇ ਮਨੀਲਾ ਸ਼ਹਿਰ ਵਿਚ ਰਹਿ ਰਿਹਾ ਸੀ, ਨੂੰ ਅਣਪਛਾਤੇ ਲੋਕਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਲਾਸ਼ ਨੂੰ ਭਾਰਤ ਮੰਗਵਾਉਣ ਲਈ ਪਰਿਵਾਰਕ ਮੈਂਬਰਾਂ ਨੇ ਰੋਂਦਿਆਂ ਕੁਰਲਾਉਂਦਿਆਂ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿ੍ਤਕ ਦੇ ਸੁਖਚੈਨ ਸਿੰਘ ਦੇ ਪਿਤਾ ਗੁਰਜੰਟ ਸਿੰਘ ਤੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਦੀ ਲਾਸ਼ ਪਿਛਲੇ ਕਈ ਦਿਨਾਂ ਤੋਂ ਮਨੀਲਾ ਵਿਚ ਪਈ ਹੋਈ ਹੈ, ਕਿਉਂਕਿ ਸਾਡਾ ਪਰਿਵਾਰ ਬਹੁਤ ਗ਼ਰੀਬ ਹੈ ਤੇ ਅਸੀਂ ਲਾਸ਼ ਨੂੰ ਭਾਰਤ ਲਿਆਉਣ ਲਈ ਲੱਖਾਂ ਰੁਪਏ ਖ਼ਰਚ ਨਹੀਂ ਕਰ ਸਕਦੇ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਮਨੀਲਾ ਤੋਂ ਭਾਰਤ (ਜ਼ੀਰਾ) ਵਿਖੇ ਪਹੁੰਚਾਇਆ ਜਾਵੇ ਤਾਂ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ | ਉਨ੍ਹਾਂ ਕਿਹਾ ਹੈ ਕਿ ਸਾਡਾ ਤਾਂ ਮਕਾਨ ਵੀ ਗਹਿਣੇ ਪਿਆ ਹੋਇਆ ਹੈ ਤੇ ਸਾਡੇ ਕੋਲ ਕੋਈ ਪੈਸਾ ਨਹੀਂ, ਉਨ੍ਹਾਂ ਦਾਨੀ ਸੱਜਣਾਂ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਮਦਦ ਕਰਨ ਤਾਂ ਜੋ ਉਨ੍ਹਾਂ ਦੀ ਪੁੱਤਰ ਦੀ ਲਾਸ਼ ਜਲਦ ਤੋਂ ਜਲਦ ਭਾਰਤ ਆ ਸਕੇ |
ਬੁੱਢੇ ਮਾਪੇ ਪੁੱਤਰ ਦੀ ਲਾਸ਼ ਲੈਣ ਲਈ ਸਰਕਾਰ ਅੱਗੇ ਲਗਾ ਰਹੇ ਨੇ ਗੁਹਾਰ
ਮਾਮਲਾ ਮਨੀਲਾ ’ਚ ਜ਼ੀਰਾ ਦੇ ਨੌਜਵਾਨ ਦੀ ਹੱਤਿਆ ਦਾ
previous post