ਸੰਯੁਕਤ ਵਿਕਾਸ ਕਮਿਸ਼ਨਰ-ਕਮ- ਕਮਿਸ਼ਨਰ ਨਰੇਗਾ, ਐਸ.ਏ.ਐਸ. ਨਗਰ ਵੱਲੋ ਜਾਰੀ ਹਦਾਇਤਾਂ ਅਨੁਸਾਰ ਮਗਨਰੇਗਾ ਸਕੀਮ ਤਹਿਤ ਜਾਬ ਕਾਰਡ ਜਾਰੀ ਕਰਨ ਸਬੰਧੀ ਜਿਲ੍ਹਾ ਫਰੀਦਕੋਟ ਵਿਖੇ ਮਿਤੀ 21 ਅਤੇ 22 ਨਵੰਬਰ 2022 ਨੂੰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਸ਼੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਲਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 18 ਸਾਲ ਤੋਂ ਉੱਪਰ ਉਮਰ ਦਾ ਕੋਈ ਵੀ ਵਿਅਕਤੀ ਜ਼ੋ ਹੱਥੀ ਕਿਰਤ ਕਰਨਾ ਚਾਹੁੰਦਾ ਹੈ, ਆਪਣੀ ਇੱਕ ਫੋਟੋ, ਅਧਾਰ ਕਾਰਡ ਦੀ ਕਾਪੀ ਤੇ ਬੈਂਕ ਖਾਤੇ ਦੀ ਕਾਪੀ ਲੈ ਕੇ, ਇਹਨਾਂ ਕੈਂਪਾਂ ਵਿੱਚ ਜ਼ੋਬ ਕਾਰਡ ਬਣਾਉਣ ਲਈ ਸ਼ਾਮਿਲ ਹੋ ਸਕਦਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਪਣੀ ਸਬ ਡਵੀਜ਼ਨ ਵਿੱਚ ਲੱਗਣ ਵਾਲੇ ਇਨ੍ਹਾਂ ਕੈਂਪਾਂ ਵਿਚ ਸ਼ਿਰਕਤ ਕਰ ਕੇ ਲਾਭ ਉਠਾਉਣ ।