Home » ਐਸ.ਐਚ.ਓ ਚੋਹਲਾ ਸਾਹਿਬ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਤਾੜਨਾ

ਐਸ.ਐਚ.ਓ ਚੋਹਲਾ ਸਾਹਿਬ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਤਾੜਨਾ

ਨਸ਼ਾ ਤਸਕਰ ਆਪਣਾ ਕਾਲਾ ਧੰਦਾ ਤੁਰੰਤ ਬੰਦ ਕਰ ਦੇਣ ਜਾਂ ਇਲਾਕਾ ਛੱਡ ਕੇ ਭੱਜ ਜਾਣ--ਸਬ-ਇੰਸਪੈਕਟਰ ਬਲਰਾਜ ਸਿੰਘ

by Rakha Prabh
58 views

 

 

ਚੋਹਲਾ ਸਾਹਿਬ/ਤਰਨਤਾਰਨ,16 ਨਵੰਬਰ (ਨਈਅਰ)

ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਬੁੱਧਵਾਰ ਨੂੰ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਬਹੁਤ ਗੰਭੀਰ ਹੈ,ਪਰ ਨਸ਼ਿਆਂ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖਤਮ ਤਦ ਹੀ ਕੀਤਾ ਜਾ ਸਕਦਾ ਹੈ ਜੇਕਰ ਜਨਤਾ ਪੂਰੀ ਤਰ੍ਹਾਂ ਪੁਲਿਸ ਨੂੰ ਆਪਣਾ ਸਹਿਯੋਗ ਦੇਵੇ।ਥਾਣਾ ਮੁਖੀ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਗਏ ਅਪਰੇਸ਼ਨ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖ਼ਤ ਹਦਾਇਤਾਂ ‘ਤੇ ਡੀ.ਐਸ.ਪੀ ਕਮਲਜੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਲੋਕਾਂ ਦੇ ਘਰਾਂ ਵਿੱਚ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਸ਼ੱਕੀ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਆਪਣਾ ਨਸ਼ਿਆਂ ਦਾ ਕਾਲਾ ਕਾਰੋਬਾਰ ਤੁਰੰਤ ਬੰਦ ਕਰ ਦੇਣ ਜਾਂ ਇਲਾਕਾ ਛੱਡ ਕੇ ਭੱਜ ਜਾਣ,ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਕੇ ਅਜਿਹੇ ਮਾੜੇ ਅਨਸਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸਪੈਸ਼ਲ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਲੋਕਾਂ ‘ਤੇ ਪੂਰੀ ਬਾਜ਼ ਅੱਖ ਰੱਖੀ ਜਾ ਰਹੀ ਹੈ।ਐਸ.ਐਚ.ਓ ਬਲਰਾਜ ਸਿੰਘ ਨੇ ਕਿਹਾ ਕਿ ਪੁਲਿਸ ਪੂਰੀ ਮੁਸਤੈਦੀ ਨਾਲ ਆਪਣਾ ਕੰਮ ਕਰ ਰਹੀ ਹੈ।ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਲਾਕੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਏ.ਐਸ.ਆਈ ਬਿੱਕਰ ਸਿੰਘ,ਏ.ਐਸ.ਆਈ ਗੁਰਮੁਖ ਸਿੰਘ,ਏ.ਐਸ.ਆਈ ਗੁਰਭੇਜ ਸਿੰਘ,ਏ.ਐਸ.ਆਈ ਹਰਦਿਆਲ ਸਿੰਘ,ਮੁੱਖ ਮੁਨਸ਼ੀ ਕਵਲਜੀਤ ਸਿੰਘ, ਹੈੱਡ ਕਾਂਸਟੇਬਲ ਚਰਨਜੀਤ ਸਿੰਘ,ਪ੍ਰਭਜੀਤ ਸਿੰਘ,ਲਵਜੀਤ ਸਿੰਘ ਆਦਿ ਹਾਜ਼ਰ ਸਨ।

Related Articles

Leave a Comment