ਹਰਿਆਣਾ ਦੇ ਗੋਦਾਮਾਂ ਵਿੱਚ ਪਿਛਲੇ ਪੰਜ ਸਾਲਾਂ ਵਿੱਚ 45 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਫਸਲ ਖਰਾਬ ਹੋ ਗਈ ਹੈ ਜਿਸ ਦੇ ਹਰਿਆਣਾ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਖਰਾਬੇ ਦੀ ਭਰਪਾਈ ਵੀ ਜ਼ਿੰਮੇਵਾਰ ਅਧਿਕਾਰੀਆਂ ਤੋਂ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੇ ਖਰਾਬੇ ਦੀ ਜਾਂਚ ਲਈ ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ 30 ਦਿਨਾਂ ਵਿੱਚ ਰਿਪੋਰਟ ਸੌਂਪਣਗੀਆਂ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖਰਾਬ ਮੌਸਮ ਦੇ ਚਲਦਿਆਂ ਸਾਲ 2018-19 ਅਤੇ 2019-20 ਦੌਰਾਨ ਖੁੱਲ੍ਹੇ ਗੋਦਾਮਾਂ ਵਿੱਚ ਪਈ ਕਣਕ ਖਰਾਬ ਹੋ ਗਈ ਸੀ ਜਦੋਂ ਕਿ ਉਸ ਤੋਂ ਬਾਅਦ ਸੂਬੇ ਵਿੱਚ ਕਣਕ ਅਤੇ ਝੋਨੇ ਦੀ ਫਸਲ ਖਰਾਬ ਨਹੀਂ ਹੋਣ ਦਿੱਤੀ ਗਈ।