ਗੁਰਦੁਆਰਾ ਪਿੰਡ ਸੁਖੇਵਾਲ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਗੁਰਮਤਿ ਸਮਾਗਮ ਵਿੱਚ ਸਮੂਹ ਨਗਰ ਦੀਆਂ ਸੰਗਤਾਂ ਨੇ ਜਗਦੀ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਹੈੱਡ ਗ੍ਰੰਥੀ ਭਾਈ ਮਨਦੀਪ ਸਿੰਘ ਨੇ ਸੰਗਤਾਂ ਦੇ ਸਨਮੁੱਖ ਹੁੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਸਿੱਖ ਪੰਥ ਦੇ ਮੋਢੀ ਸ੍ਰੀ ਨਾਨਕ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਦਿਆਂ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ ਤੇ ਚੱਲਦਿਆਂ ਸਾਰੀਆਂ ਸੰਗਤਾਂ ਨੂੰ ਗੁਰਬਾਣੀ ਪੜ੍ਹ ਕੇ ਸਮਝ ਕੇ ਗੁਰੂ ਨਾਨਕ ਸਾਹਿਬ ਜੀ ਦੇ ਦਿਖਾਏ ਹੋਏ ਮਾਰਗ ਤੇ ਚਲਣ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਭਾਈ ਮਨਦੀਪ ਸਿੰਘ ਦੀ ਮਿਹਨਤ ਤੇ ਪ੍ਰੇਰਨਾ ਸਦਕਾ ਅੱਜ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕੀਤਾ ਗਿਆ। ਜਿਸ ਵਿੱਚ ਨਗਰ ਦੇ ਇਕੱਤੀ ਅੰਮ੍ਰਿਤ ਅਭਿਲਾਖੀ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪੌਹਲ ਛਕ ਕੇ ਗੁਰੂ ਵਾਲੇ ਬਣੇ ਤੇ ਗੁਰੂ ਦੇ ਲੜ ਲੱਗ ਕੇ ਗੁਰੂ ਸਾਹਿਬ ਵੱਲੋਂ ਦਿਖਾਏ ਰਸਤੇ ਤੇ ਚੱਲਣ ਦਾ ਪ੍ਰਣ ਕੀਤਾ। ਸਮਾਗਮ ਦੀ ਸਮਾਪਤੀ ਤੇ ਭਾਈ ਮਨਦੀਪ ਸਿੰਘ ਵੱਲੋਂ ਪੰਜ ਪਿਆਰੇ ਸਾਹਿਬਾਨ ਦਾ ਤੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।