ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪਿੰਡ ਕਾਲੀਏ ਵਾਲਾ ਵਿੱਖੇ 45 ਲੱਖ ਰੁਪਏ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇਵੇਗੀ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਤ ਕਰਨ ਦੀ ਜ਼ਰੂਰਤ ਹੈ। ਖੇਡ ਸਟੇਡੀਅਮ ਲਈ ਲੋੜੀਂਦੀ ਗ੍ਰਾਂਟ ਪੰਜਾਬ ਸਰਕਾਰ ਦੀ ਤਰਫੋਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਖੇਡ ਮੈਦਾਨਾਂ ਦੀ ਸਥਾਪਤੀ ਨਾਲ ਨੌਜਵਾਨ ਪੀੜ੍ਹੀ ਖੇਡਾਂ ਵੱਲ ਪ੍ਰੇਰਿਤ ਹੋਵੇਗੀ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਸੂਬੇ ਵਜੋਂ ਉਭਾਰੇਗੀ। ਮਾਨ ਸਰਕਾਰ ਦੇ ਮਿਸ਼ਨ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪਿੰਡਾਂ ਵਿੱਚ ਖੇਡ ਸਟੇਡੀਅਮਾਂ/ਮੈਦਾਨਾਂ ਦੀ ਉਸਾਰੀ ਦੀ ਸ਼ੁਰੂਆਤ ਉਪਰੰਤ ਕਾਲੀਏ ਵਾਲੇ ਪਿੰਡ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿੱਚ ਨਵੀਆਂ ਪੈੜ੍ਹਾਂ ਪਾਉਣ ਦੇ ਮੌਕਿਆਂ ਵਿੱਚ ਅਥਾਹ ਵਾਧਾ ਹੋਵੇਗਾ ਅਤੇ ਸੂਬੇ ਦੇ ਨੌਜਵਾਨ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਆਪਣੀ ਖੇਡ ਦਾ ਲੋਹਾ ਮਨਵਾ ਕੇ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਡਾ. ਅਰੋੜਾ ਨੇ ਕਿਹਾ ਕਿ ਪਿਛਲੀਆ ਸਰਕਾਰਾਂ ਦੌਰਾਨ ਨਸ਼ਿਆਂ ਦੇ ਰਾਹ ’ਤੇ ਤੁਰਨ ਨਾਲ ਸਾਡੀ ਜਵਾਨੀ ਦਾ ਭਾਰੀ ਨੁਕਸਾਨ ਹੋਇਆ ਅਤੇ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਪਿੱਛੋਂ ਨਸ਼ਿਆਂ ਦੀਆਂ ਜੜ੍ਹਾਂ ਖੋਖਲੀਆਂ ਕਰਦਿਆਂ ਪੰਜਾਬ ਸਰਕਾਰ ਨੇ ਨੌਜਵਾਨਾਂ ਪੱਖੀ ਲਾਮਿਸਾਲ ਫੈਸਲੇ ਲੈ ਕੇ ਉਨ੍ਹਾਂ ਦੀ ਊਰਜਾ ਦੀ ਸਹੀ ਦਿਸ਼ਾ ਵਿੱਚ ਵਰਤੋਂ ਨੂੰ ਤਵੱਜੋਂ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ/ਖੇਡ ਮੈਦਾਨਾਂ ਦੀ ਉਸਾਰੀ ਨਾਲ ਪਿੰਡਾਂ ਵਿੱਚ ਸਿਹਤਮੰਦ ਮਾਹੌਲ ਦੀ ਸਿਰਜਨਾ ਹੋਣ ਸਦਕਾ ਸਾਡੀ ਨੌਜਵਾਨ ਪੀੜ੍ਹੀ ਨਿੱਗਰ ਅਤੇ ਤੰਦਰੁਸਤ ਰਹੇਗੀ ਜੋ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੁਪਨੇ ਨੂੰ ਸਾਕਾਰ ਕਰੇਗੀ। ਪਿੰਡ ਦੇ ਮਜੂਦਾ ਸਰਪੰਚ ਅਤੇ ਮੁਹਤਵਾਰ ਆਗੂਆਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਟੇਡੀਅਮ ਵਿੱਚ ਵੱਖ ਵੱਖ ਖੇਡਾਂ ਦੇ ਟਰੈਕ ਤੇ ਗਰਾਊਂਡ ਬਣਾਏ ਜਾਣਗੇ। ਇਸ ਮੌਕੇ ਚੇਅਰਮੈਨ ਦੀਪਕ ਅਰੋੜਾ, ਮੀਡੀਆ ਇੰਚਾਰਜ ਅਮਨ ਰਖਰਾ, ਰਾਜਪਾਲ ਸਰਾਂ ਪਿੰਡ ਕਾਲੀਏ ਵਾਲਾ, ਬਲਾਕ ਪ੍ਰਧਾਨ ਦੀਪ ਦਾਰਾਪੁਰ, ਕੌਂਸਲਰ ਸਰਬਜੀਤ ਕੌਰ ਰੋਡੇ, ਹਰਜਿੰਦਰ ਸਿੰਘ ਰੋਡੇ, ਕਿਰਨ ਅਤੇ ਹੋਰ ਪਿੰਡ ਵਾਸੀ ਮਜ਼ੂਦ ਸਨ।