Home » ਮੁਲਾਜ਼ਮ ਆਗੂ ਮਾਸਟਰ ਹਰਦਿੱਤ ਸਿੰਘ ਸੰਧੂ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਤੇ ਸਮਾਜਿਕ ਆਗੂਆਂ ਵੱਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਕੀਤੀਆਂ ਭੇਂਟ

ਮੁਲਾਜ਼ਮ ਆਗੂ ਮਾਸਟਰ ਹਰਦਿੱਤ ਸਿੰਘ ਸੰਧੂ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਤੇ ਸਮਾਜਿਕ ਆਗੂਆਂ ਵੱਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਕੀਤੀਆਂ ਭੇਂਟ

by Rakha Prabh
100 views
ਜ਼ੀਰਾ, 27 ਨਵੰਬਰ ( ਗੁਰਪ੍ਰੀਤ ਸਿੰਘ ਸਿੱਧੂ ) :-

ਮੁਲਾਜ਼ਮ ਆਗੂ ਮਾਸਟਰ ਹਰਦਿੱਤ ਸਿੰਘ ਸੰਧੂ ਨਮਿੱਤ ਦੇ ਸ਼ਰਧਾਂਜਲੀ ਸਮਾਗਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਜ ਹਜ਼ੂਰੀ ਵਿੱਚ ਗੁਰਦੁਆਰਾ ਡੇਰਾ ਹਰਿਨਾਮਸਰ ਨਾਨਕਸਰ ਜ਼ੀਰਾ ਵਿਖੇ ਹੋਇਆ। ਇਸ ਮੌਕੇ ਸ਼੍ਰੀ ਦਰਬਾਰ ਅਮ੍ਰਿਤਸਰ ਦੇ ਜੱਥੇ ਭਾਈ ਰਣਜੀਤ ਸਿੰਘ ਨੇ ਆਈਆਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਅੰਤਿਮ ਅਰਦਾਸ ਕੀਤੀ ਗਈ। ਇਸ ਦੌਰਾਨ ਰੱਖੇ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਮੁਲਾਜ਼ਮ ਆਗੂ ਸਵ: ਮਾਸਟਰ ਹਰਦਿੱਤ ਸਿੰਘ ਸੰਧੂ ਨੂੰ ਮੁਲਾਜ਼ਮ ਜੱਥੇਬੰਦੀਆਂ ਤੇ ਸਮਾਜਿਕ ਆਗੂਆਂ ਵੱਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਂਟ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ ਗਿਆ।

You Might Be Interested In

ਇਸ ਦੌਰਾਨ ਸਵ: ਮਾਸਟਰ ਹਰਦਿੱਤ ਸਿੰਘ ਸੰਧੂ ਦੇ ਸਪੁੱਤਰ ਮਾਸਟਰ ਬਲਵਿੰਦਰ ਸਿੰਘ ਸੰਧੂ ਮੀਤ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸ਼ਜ਼ ਫੈਡਰੇਸ਼ਨ, ਗੁਰਦੇਵ ਸਿੰਘ ਸੰਧੂ, ਗੁਰਪਾਲ ਸਿੰਘ ਸੰਧੂ ਨੇ ਆਏ ਰਿਸ਼ਤੇਦਾਰਾਂ ਅਤੇ ਵੱਖ-ਵੱਖ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮਾਗਮ ’ਚ ਸ਼ਮਸ਼ੇਰ ਸਿੰਘ ਗੋਗੀ ਹਲਕਾ ਵਿਧਾਇਕ ਅਸੰਧ ਹਰਿਆਣਾ, ਰਣਜੀਤ ਸਿੰਘ ਐਸ.ਡੀ.ਐਮ ਫਿਰੋਜ਼ਪੁਰ, ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ, ਗੁਰਦੇਵ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪਸਸਫ਼ ਫਿਰੋਜ਼ਪੁਰ, ਚੰਦ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਪ੍ਰਿੰਸੀਪਲ ਰਾਕੇਸ਼ ਸ਼ਰਮਾਂ, ਪ੍ਰਿੰਸੀਪਲ ਗੁਰਮੇਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਰਾਂ, ਮਾਸਟਰ ਜਗੀਰ ਸਿੰਘ ਪੈਨਸ਼ਨਰਜ਼ ਆਗੂ, ਮਾਸਟਰ ਜੋਗਿੰਦਰ ਸਿੰਘ ਕੰਡਿਆਲ, ਮਾਸਟਰ ਬਲਵਿੰਦਰ ਸਿੰਘ, ਸਰਪੰਚ ਸੁਰਿੰਦਰ ਸਿੰਘ ਸਹਿਜ਼ਾਦਾ, ਰਾਜੀਵ ਹਾਂਡਾ ਫਿਰੋਜ਼ਪੁਰ, ਨੀਰਜ਼ ਯਾਦਵ, ਸੰਜੀਵ ਟੰਡਨ ਫਿਰੋਜ਼ਪੁਰ, ਕਿੱਕਰ ਸਿੰਘ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ ਜ਼ੀਰਾ, ਭੁਪਿੰਦਰ ਸਿੰਘ, ਹਰਪਾਲ ਸਿੰਘ ਸੰਧੂ, ਨਛੱਤਰ ਸਿੰਘ, ਅਵਤਾਰ ਸਿੰਘ ਮਿੰਨਾ ਭਾਜਪਾ ਆਗੂ, ਕਰਮਜੀਤ ਸਿੰਘ ਪ੍ਰਿੰਸੀਪਲ, ਭਰਪੂਰ ਸਿੰਘ ਭਗਤਾ ਭਾਈ ਬਲਾਕ ਪ੍ਰਾਇਮਰੀ ਅਫ਼ਸਰ, ਗੁਰਬਖ਼ਸ਼ ਸਿੰਘ ਵਿਰਕ ਦਿਹਾਤੀ ਪ੍ਰਧਾਨ ਸ਼੍ਰੋਅਦਲ ਪਟਿਆਲਾ, ਮਹਿੰਦਰਜੀਤ ਸਿੰਘ ਸਿੱਧੂ ਚੇਅਰਮੈਨ ਬਲਾਕ ਸੰਮਤੀ ਜ਼ੀਰਾ ਆਦਿ ਹਾਜ਼ਰ ਸਨ।

Related Articles

Leave a Comment