ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ 1406/22 ਬੀ ਚੰਡੀਗੜ੍ਹ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਤੇ ਸੂਬਾ ਵਾਇਸ ਪ੍ਰੈਸ ਸਕੱਤਰ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦਫ਼ਤਰ ਜ਼ੀਰਾ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸਿੰਘ ,ਰਾਜ ਕੁਮਾਰ ਤਹਿਸੀਲ ਪ੍ਰਧਾਨ ਪਸਸਫ, ਅਜੀਤ ਸਿੰਘ ਤਹਿਸੀਲ ਪ੍ਰਧਾਨ ਜਗਲਾਤ ਵਰਕਰ ਯੂਨੀਅਨ ਜ਼ੀਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਮੁਲਾਜ਼ਮ ਮਾਰੂ ਨੀਤੀਆਂ ਰਾਹੀਂ ਮੁਲਾਜ਼ਮ ਵਰਗ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰਨ ਬਾਅਦ ਵੀ ਕਈ ਤਰੁੱਟੀਆਂ ਅਪਣਾਈਆਂ ਜਾਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਨਾਲ ਧੋਖਾ ਕੀਤਾ ਜਾ ਰਿਹਾ ਜੋ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲੀ ਨੂੰ ਬਿਨਾਂ ਸ਼ਰਤ ਯਕੀਨੀ ਬਣਾਇਆ ਜਾਵੇ,ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਭਰੀਆਂ ਜਾਵੇ ਤਾਂ ਜੋ ਮੁਲਾਜ਼ਮ ਵਰਗ ਤੇ ਵਾਧੂ ਬੋਜ ਖਤਮ ਹੋ ਸਕੇ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਜ਼ੀਰਾ ਦੀ ਚੋਣ ਸੂਬਾ ਪ੍ਰਧਾਨ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਜੀਤ ਸਿੰਘ ਵਾਈਸ ਪ੍ਰਧਾਨ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕਰਵਾਈ ਗਈ ਅਤੇ ਬਲਾਕ ਜ਼ੀਰਾ ਦਾ ਪ੍ਰਧਾਨ ਕੋਰ ਸਿੰਘ, ਬਲਾਕ ਜਰਨਲ ਸਕੱਤਰ ਬਲਕਾਰ ਸਿੰਘ, ਬਲਾਕ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ, ਸੀਨੀਅਰ ਮੀਤ ਪ੍ਰਧਾਨ ਦਲੀਪ ਕੁਮਾਰ, ਮੀਤ ਪ੍ਰਧਾਨ ਦਮਨ ਸ਼ਰਮਾ, ਮੀਤ ਪ੍ਰਧਾਨ ਹਰਵਿੰਦਰ ਸਿੰਘ, ਵਿੱਤ ਸਕੱਤਰ ਜਪਿੰਦਰ ਸਿੰਘ ਸਿੱਧੂ, ਜੁਆਇੰਟ ਸਕੱਤਰ ਮੰਨਣ ਸਿੰਘ, ਪ੍ਰੈਸ ਸਕੱਤਰ ਮੁਖਤਿਆਰ ਸਿੰਘ ਆਦਿ ਚੁਣੇ ਗਏ ਅਤੇ ਚੁਣੇ ਗਏ ਅਹੁਦੇਦਾਰਾ ਨੂੰ ਸਮੂਹ ਮੁਲਾਜ਼ਮਾਂ ਵੱਲੋਂ ਹਾਰ ਪਾ ਕੇ ਨਿਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੀਟਿੰਗ ਵਿੱਚ ਨਗਰ ਕੌਂਸਲ,ਜਲ ਸਰੋਤ ਵਿਭਾਗ,ਸਿਹਤ ਵਿਭਾਗ, ਪੀਡਬਲਿਊਡੀ ਵਿਭਾਗ, ਮਾਰਕੀਟ ਕਮੇਟੀ ਵਣ ਵਿਭਾਗ ਦੇ ਕਰਮਚਾਰੀਆਂ ਨੇ ਹਿੱਸਾ ਲਿਆ।