ਪੰਜਾਬ ਵਣ ਵਿਭਾਗ ਡਰਾਇਵਰ ਯੂਨੀਅਨ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਮਹਿਲ ਸਿੰਘ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਵਣ ਮੰਡਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੌਰਾਨ ਵਣ ਵਿਭਾਗ ਦੇ ਡਰਾਈਵਰਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਹਿਲ ਸਿੰਘ ਫਿਰੋਜ਼ਪੁਰ ਨੇ ਕਿਹਾ ਕਿ ਵਣ ਵਿਭਾਗ ਵਿੱਚ ਕੰਮ ਕਰਦੇ ਨਿਗੁਣੀਆਂ ਤਨਖਾਹਾਂ ਤੇ ਕੰਮ ਕਰਨ ਲਈ ਮਜਬੂਰ ਡਰਾਈਵਰਾਂ ਨੂੰ ਮਹਿਗਾਈ ਭਰੇ ਯੁੱਗ ਵਿੱਚ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਸੋ ਮੰਗਾਂ ਮਨਵਾਉਣ ਸਬੰਧੀ ਪੰਜਾਬ ਵਣ ਵਿਭਾਗ ਡਰਾਇਵਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 18 ਦਸੰਬਰ ਦਿਨ ਐਤਵਾਰ ਨੂੰ ਵਣ ਮੰਡਲ ਦਫ਼ਤਰ ਫ਼ਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਸਬੰਧੀ ਅਗਲੇ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਮੀਟਿੰਗ ਵਿੱਚ ਜਨਰਲ ਸਕੱਤਰ ਜਗਦੀਪ ਸਿੰਘ ,ਖਜਾਨਚੀ ਮਹੇਸ ਮਲਹੋਤਰਾ, ਸੀਨੀਅਰ ਮੀਤ ਪ੍ਰਧਾਨ ਵਿਕਾਸ ਅੰਬਾ , ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ , ਸਲਾਹਕਾਰ ਅਵਤਾਰ ਸਿੰਘ , ਪੈਨਸ਼ਨਰਜ਼ ਆਗੂ ਮਹਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।