Home » ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨਾ ਪ੍ਰਸ਼ੰਸਾਯੋਗ- ਐਡਵੋਕੇਟ ਧਾਮੀ

ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨਾ ਪ੍ਰਸ਼ੰਸਾਯੋਗ- ਐਡਵੋਕੇਟ ਧਾਮੀ

by Rakha Prabh
76 views

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕੀਤਾ ਹੈ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ ਕੌਮ ਲਈ ਖੁਸ਼ੀ ਦੀ ਗੱਲ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਨਾਲ ਪਾਕਿਸਤਾਨ ਵੱਸਦੇ ਸਿੱਖਾਂ ਦੇ ਮੁੱਢਲੇ ਅਧਿਕਾਰਾਂ ਅਤੇ ਵੱਖ-ਵੱਖ ਥਾਵਾਂ ’ਤੇ ਪ੍ਰਤੀਨਿਧਤਾ ਲਈ ਫਾਇਦਾ ਮਿਲੇਗਾ ਅਤੇ ਦੇਸ਼ ਅੰਦਰ ਸਿੱਖਾਂ ਦੇ ਸਹੀ ਅੰਕੜੇ ਬਾਰੇ ਵੀ ਸਪੱਸ਼ਟਤਾ ਬਣੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਆਪਣੀ ਵੱਖਰੀ ਪਛਾਣ ਨਾਲ ਵੱਡੇ ਮੁਕਾਮ ਹਾਸਲ ਕੀਤੇ ਹਨ ਅਤੇ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਸਹਿਤ ਹਰ ਦੇਸ਼ ਨੂੰ ਪ੍ਰਵਾਨ ਕਰਨਾ ਜ਼ਰੂਰੀ ਹੈ।

Related Articles

Leave a Comment