ਮਿਡ ਡੇ ਮੀਲ ਵਰਕਰਜ਼ ਯੂਨੀਅਨ ਬ੍ਰਾਂਚ ਮੋਹਾਲੀ ( ਸਬੰਧਤ ਪ ਸ ਸ ਫ 1406/22 B ਚੰਡੀਗੜ੍ਹ) ਵਲੋਂ ਵਿਧਾੲਿਕ ਗਗਨ ਅਨਮੋਲ ਮਾਨ ਖਰੜ ਕੈਬਨਿਟ ਮੰਤਰੀ ਪੰਜਾਬ ਦੇ ਦਫਤਰ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ। ੲਿਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੋਹਾਲੀ ਦੇ ਜਿਲਾ ਪ੍ਰਧਾਨ ਕਰਮਾ ਪੁਰੀ ਨੇ ਦੱਸਿਆ ਕਿ ਮਿਡ ਡੇ ਮੀਲ ਵਰਕਰ ਲੰਮੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ਅਤੇ ਮਹਿਗਾਈ ਭਰੇ ਯੁੱਗ ਵਿਚ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਮੁਸ਼ਕਲ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੈਨਸ਼ਨ ਲਾਗੂ ਕੀਤੀ ਜਾਵੇ ਨਹੀ ਮਜਬੂਰਨ ਸੰਘਰਸ਼ ਵਿੱਢਣਾ ਸਾਡੀ ਮਜਬੂਰੀ ਹੋਵੇਗੀ। ਇਸ ਮੌਕੇ ਮਿਡ ਡੇ ਮੀਲ ਵਰਕਰ ਯੂਨੀਅਨ ਮੋਹਾਲੀ ਦੇ ਵਰਕਰਾਂ ਅਤੇ ਹੈਲਪਰਾ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਸਨ।