Home » ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਦਾ ਰੇੜਕਾ ਹੋਇਆ ਗੰਭੀਰ

ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਦਾ ਰੇੜਕਾ ਹੋਇਆ ਗੰਭੀਰ

ਜ਼ੀਰਾ ’ਚ ਮਾਲਬਰੋਜ਼ ਸ਼ਰਾਬ ਫੈਕਟਰੀ ’ਤੇ ਧਰਨਾਕਾਰੀਆਂ ਤੇ ਪੁਲਿਸ ਲੋਂ ਲਾਠੀਚਾਰਜ

by Rakha Prabh
109 views
ਜ਼ੀਰਾ, 18 ਦਸੰਬਰ (ਗੁਰਪ੍ਰੀਤ ਸਿੰਘ ਸਿੱਧੂ )-

ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਦਾ ਰੇੜਕਾ ਗੰਭੀਰ ਹੁੰਦਾ ਜਾ ਰਿਹਾ ਹੈ, ਪੁਲਿਸ ਪ੍ਰਸ਼ਾਸਨ ਨੇ ਧਰਨਾਕਾਰੀਆਂ ਉੱਪਰ ਸਖ਼ਤ ਕਾਰਵਾਈ ਕਰਦਿਆਂ ਸ਼ਰਾਬ ਫੈਕਟਰੀ ਨੂੰ ਜਾਂਦੇ ਰਸਤੇ ਦੇ ਮੋੜ ‘ਤੇ ਲੱਗੇ ਟੈਂਟਾਂ ਨੂੰ ਚੁੱਕ ਲਿਆ ਹੈ, 148 ਦਿਨ ਤੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਪੁਲਿਸ ਨੇ ਖਤਮ ਕਰਵਾਉਣ ਦਾ ਯਤਨ ਕਰਦਿਆਂ ਉਹਨਾਂ ਦੇ ਟੈਂਟ ਆਦਿ ਪੁੱਟ ਦਿੱਤੇ ਹਨ ਤੇ ਕਿਸਾਨ ਆਗੂ ਤੇ ਪ੍ਰਦਰਸ਼ਨਕਾਰੀ ਹਿਰਾਸਤ ਵਿਚ ਲੈ ਲਏ ਹਨ। ਇਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ -ਬਠਿੰਡਾ ਕੌਮੀ ਸ਼ਾਹਮਾਰਗ ਜਾਮ ਕਰਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਲਾਠੀਚਾਰਜ ਨਾਲ ਇਹ ਯਤਨ ਅਸਫਲ ਬਣਾ ਦਿੱਤਾ ।
ਪੁਲਿਸ ਨੇ ਜੇਸੀਬੀ ਦੀ ਵਰਤੋਂ ਕਰਕੇ ਪ੍ਰਦਰਸ਼ਨਕਾਰੀਆ ਵੱਲੋਂ ਬਣਾਏ ਸ਼ੈਡ ਆਦਿ ਪੁੱਟ ਦਿੱਤੇ ਹਨ। ਮੌਕੇ ’ਤੇ ਭਾਰੀ ਗਿਣਤੀ ਵਿਚ ਪੁਲਿਸ ਤਾਇਨਾਤ ਹੈ, ਇਥੋਂ ਤੱਕ ਕਿ ਪੌਣੇ ਦੋ ਸੌ ਦੇ ਕਰੀਬ ਵਿਅਕਤੀਆਂ ਤੇ ਪੁਲਿਸ ਨੇ ਥਾਣਾ ਜ਼ੀਰਾ ਦੇ ਵਿਚ ਮਾਮਲਾ ਦਰਜ ਕੀਤਾ ਹੈ। ਪ੍ਰੰਤੂ ਫੈਕਟਰੀ ਦੇ ਗੇਟ ਅੱਗੇ ਸਾਂਝੇ ਮੋਰਚੇ ਦੀ ਚੱਲ ਰਹੀ ਸਟੇਜ ‘ਤੇ ਕੋਈ ਵੀ ਕਾਰਵਾਈ ਨਹੀਂ ਕਰ ਸਕੀ ਕਿਉਂਕਿ ਉਥੇ ਸਾਹਿਬ ਸ੍ਰੀ ਗੁਰੂ ੰਥ ਸਾਹਿਬ ਜੀ ਦੇ ਪ੍ਰਕਾਸ਼ ਅਤੇ ਪਾਠ ਜਾਪ ਚਲ ਰਹੇ ਹਨ।
ਧਰਨਾਕਾਰੀਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਫੈਕਟਰੀ ਬੰਦ ਕੀਤੇ ਬਗੈਰ ਧਰਨਾ ਨਹੀਂ ਚੁੱਕਿਆ ਜਾਵੇਗਾ, ਉਹ ਮੁੜ ਤੋਂ ਪ੍ਰਦਰਸ਼ਨ ਵਾਲੇ ਟੈਂਟ ਆਦਿ ਲਗਾ ਲੈਣਗੇ ਤੇ ਧਰਨਾ ਜਾਰੀ ਰੱਖਣਗੇ। ਐਸਐਸਪੀ ਕੰਵਰਦੀਪ ਕੌਰ ਦੇ ਵਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਹਾਈਕੋਰਟ ਦੇ ਹੁਕਮਾਂ ਤਹਿਤ ਅੱਜ ਕਾਰਵਾਈ ਕੀਤੀ ਗਈ ਹੈ ਅਤੇ ਪ੍ਰਦਰਸ਼ਨਕਾਰੀਆਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ, ਹਾਈ-ਵੇ ਰੋਕਣ ਦੀ ਕੋਸਿਸ਼ ਕਰ ਰਹੇ ਲੋਕਾਂ ਨੂੰ ਹੀ ਹਟਾਇਆ ਗਿਆ ਹੈ ਤੇ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਆਦੇਸ਼ ਹੈ ਕਿ, ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਕਰੀਬ 300 ਮੀਟਰ ਦੂਰ ਧਰਨਾ ਲੱਗੇ ਅਤੇ ਫ਼ੈਕਟਰੀ ਨੂੰ ਜਾਂਦਾ ਰਸਤਾ ਖੁੱਲ੍ਹਵਾਇਆ ਜਾਵੇ।
ਐਸਐਸਪੀ ਨੇ ਕਿਹਾ ਕਿ, ਸਿਰਫ਼ ਫ਼ੈਕਟਰੀ ਨੂੰ ਜਾਂਦਾ ਰਸਤਾ ਹੀ ਖੁੱਲ੍ਹਵਾਇਆ ਗਿਆ ਹੈ, ਜਦੋਂਕਿ 300 ਮੀਟਰ ਦੂਰ ਧਰਨੇ ਤੇ ਕੋਈ ਇਤਰਾਜ਼ ਨਹੀਂ । ਉਨ੍ਹਾਂ ਇਹ ਵੀ ਕਿਹਾ ਕਿ, ਸਾਡੇ ਵਲੋਂ ਵੀਡੀਓਗ੍ਰਾਫ਼ੀ ਕੀਤੀ ਜਾ ਰਹੀ ਹੈ ਅਤੇ ਮਾਹੌਲ ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 2000 ਪੁਲੀਸ ਕਰਮੀ ਇੱਥੇ ਤਾਇਨਾਤ ਕੀਤੇ ਗਏ ਹਨ।ਹਾਈਕੋਰਟ ਨੇ ਇਸ ਮਾਮਲੇ ਵਿਚ ਪਹਿਲਾਂ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਜ਼ੁਰਮਾਨਾ ਲਗਾਇਆਸੀ ਤੇ ਹੁਣ 20 ਕਰੋੜ ਰੁਪਏ ਜ਼ੁਰਮਾਨਾ ਲਗਾ ਦਿੱਤਾ ਹੈ।

Related Articles

Leave a Comment