ਹਲਕਾ ਮੋਗਾ ਦੇ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਪਿੱਛਲੇ ਦਿਨੀ ਨੈਸ਼ਨਲ ਹਾਈਵੇ ਅਤੇ ਪੀ ਡਬਲਿਊ ਡੀ ਵਿਭਾਗ ਦੇ ਅਧਿਕਾਰੀਆਂ ਨਾਲ ਸੜਕ ਮੁਰੰਮਤ ਕਰਨ ਲਈ ਕੀਤੀ ਮੀਟਿੰਗ ਬਾਅਦ ਕੰਮ ਸ਼ੁਰੂ ਕਰਵਾ ਦਿੱਤਾ ਹੈ ਜਿਸ ਨੂੰ ਲੈਕੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਗਾ ਸ਼ਹਿਰ ਦੀਆਂ ਖਸਤਾ ਹਾਲਤ ਸੜਕਾਂ ਦੀ ਹਾਲਤ ਨੂੰ ਸੁਧਾਰਨ ਲਈ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਨੈਸ਼ਨਲ ਹਾਈਵੇ ਨੰਬਰ 95 ਉਪਰ ਲੁਧਿਆਣਾ ਫਿਰੋਜ਼ਪੁਰ ਰੋਡ ਤੇ ਪੈਚ ਵਰਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਨੂੰ ਸੁੰਦਰ ਅਤੇ ਸਾਫ ਸੁਥਰਾ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ ਅਤੇ ਹਰ ਇੱਕ ਨਾਗਰਿਕ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਜਲਦ ਹੀ ਰੋਡ਼ ਲਾਇਟ ਅਤੇ ਸੜਕ ਦੇ ਕਿਨਾਰਿਆਂ ਤੇ ਦਰੱਖਤ ਲਗਾਏ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਬਲਜੀਤ ਸਿੰਘ ਚਾਨੀ, ਅਮਨ ਰਖਰਾ, ਅਨਿਲ ਸ਼ਰਮਾ, ਨਵਦੀਪ ਵਾਲੀਆ, ਤੋਂ ਇਲਾਵਾਂ ਵਿਭਾਗ ਦੇ ਮੁਲਾਜ਼ਮ ਹਾਜ਼ਰ ਸਨ ।