Home » ਜ਼ੀਰਾ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਬਲਾਕ ਪੱਧਰੀ ਰੈਲੀ ਸ਼ਾਂਤੀ ਪੂਰਵਕ ਸਫ਼ਲ

ਜ਼ੀਰਾ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਬਲਾਕ ਪੱਧਰੀ ਰੈਲੀ ਸ਼ਾਂਤੀ ਪੂਰਵਕ ਸਫ਼ਲ

ਸਰਕਾਰ ਪੁਰਾਣੀ ਪੈਨਸ਼ਨ ਲਾਗੂ , ਕੱਚੇ ਕਾਮੇਂ ਪੱਕੇ ਤੇ ਵਿਭਾਗਾਂ,ਚ ਕਰਮਚਾਰੀਆਂ ਦੀ ਘਾਟ ਪੂਰੀ ਕਰੇ : ਆਗੂ

by Rakha Prabh
146 views
  • ਸੀ ਪੀ ਐਫ ਕਟੋਤੀ ਤੁਰੰਤ ਬੰਦ ਕਰ ਜੀ ਪੀ ਐਫ ਖਾਤੇ ਖੋਲ੍ਹਣ ਦੀ ਕੀਤੀ ਮੰਗ*

ਜ਼ੀਰਾ 26 ਦਸੰਬਰ (ਗੁਰਪ੍ਰੀਤ ਸਿੰਘ ਸਿੱਧੂ) ਜ਼ੀਰਾ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਚੰਡੀਗੜ੍ਹ ਦੇ ਆਦੇਸ਼ਾਂ ਤਹਿਤ ਜ਼ੀਰਾ ਵਿਖੇ ਬਲਾਕ ਪੱਧਰੀ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਸਬੰਧੀ ਬਲਾਕ ਪੱਧਰੀ ਰੋਸ ਰੈਲੀ ਪ੍ਰਧਾਨ ਕੌਰ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦਫ਼ਤਰ ਜ਼ੀਰਾ ਵਿਖੇ ਕੀਤੀ ਗਈ। ਜਿਸ ਵਿੱਚ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ,ਜੀਟੀਯੁ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ,ਨਗਰ ਕੌਂਸਲ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਅਮਨਦੀਪ ਸਿੰਘ ਜ਼ੀਰਾ, ਪੰਜਾਬ ਵਣ ਵਿਭਾਗ ਯੂਨੀਅਨ ਆਗੂ ਜੋਗਿੰਦਰ ਸਿੰਘ ਕਮੱਗਰ, ਅਜੀਤ ਸਿੰਘ, ਮਾਰਕੀਟ ਕਮੇਟੀ ਯੂਨੀਅਨ ਆਗ ਜਪਿੰਦਰ ਸਿੰਘ ਸਿੱਧੂ, ਮਨਿੰਦਰ ਸਿੰਘ ਬੱਬੂ ਨਗਰ ਕੌਂਸਲ ਜ਼ੀਰਾ,ਸਫਾਈ ਸੇਵਕ ਯੂਨੀਅਨ ਪ੍ਰਧਾਨ ਅਜੈ ਕੁਮਾਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮ ਵਰਗ ਨਾਲ ਜੋ ਵਾਅਦੇ ਕੀਤੇ ਸਨ ਤੋ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੀਤੇ ਵਾਅਦਿਆਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਵਾਅਦੇ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰੇ ਅਤੇ ਸੀ ਪੀ ਐਫ਼ ਕਟੋਤੀ ਤੁਰੰਤ ਬੰਦ ਕਰਕੇ ਜੀ ਪੀ ਐਫ਼ ਖਾਤੇ ਖੋਲ੍ਹੇ ਜਾਣ, ਵਿਭਾਗਾਂ ਵਿਚ ਮੁਲਾਜ਼ਮਾਂ ਦੀ ਘਾਟ ਰੈਗੂਲਰ ਭਰਤੀ ਕਰਕੇ ਪੂਰੀ ਕੀਤੀ ਜਾਵੇ, ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆਉਟਸੋਰਸ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਜੇਕਰ ਮੰਗਾਂ ਜਲਦ ਪ੍ਰਵਾਨ ਨਾ ਕੀਤੀਆਂ ਤਾਂ ਮਜਬੂਰਨ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰੈਲੀ ਵਿਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ।

Related Articles

Leave a Comment