ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਲਿਜਾਇਆ ਗਿਆ ਹੈ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਉਨ੍ਹਾਂ ਨੂੰ ਸਾਹ ਦੀ ਤਕਲੀਫ ਮਹਿਸੂਸ ਹੋ ਰਹੀ ਸੀ।
ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਆਪਣੀ ਮਾਂ ਨੂੰ ਮਿਲਣ ਅਹਿਮਦਾਬਾਦ ਜਾ ਸਕਦੇ ਹਨ। ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੀਐਮ ਮੋਦੀ ਦੀ ਮਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਦੇ ਕਾਰਡੀਓਲੋਜੀ ਤੇ ਰਿਸਰਚ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।
ਗੁਜਰਾਤ ਵੋਟਿੰਗ ਤੋਂ ਪਹਿਲਾਂ ਪੀਐਮ ਮੋਦੀ ਨੇ ਕੀਤੀ ਸੀ ਮੁਲਾਕਾਤ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਚੋਣਾਂ ਲਈ ਵੋਟ ਪਾਉਣ ਤੋਂ ਪਹਿਲਾਂ ਆਪਣੀ ਮਾਂ ਨੂੰ ਮਿਲਣ ਲਈ ਗੁਜਰਾਤ ਗਏ ਸਨ। ਜੂਨ ‘ਚ ਵੀ ਆਪਣੀ ਮਾਂ ਦੇ ਜਨਮ ਦਿਨ ਮੌਕੇ ਪੀਐਮ ਮੋਦੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੀਐਮ ਮੋਦੀ ਨੇ ਮਾਂ ਹੀਰਾਬੇਨ ਨਾਲ ਮੁਲਾਕਾਤ ਕੀਤੀ ਸੀ। ਚੋਣਾਂ ਤੋਂ ਪਹਿਲਾਂ ਪੀਐਮ ਮੋਦੀ ਨੇ ਆਪਣੀ ਮਾਂ ਨਾਲ ਕਰੀਬ 45 ਮਿੰਟ ਬਿਤਾਏ ਸਨ।