ਸੰਘਰਸ਼ੀ ਯੋਧੇ ਹੱਕ ਦੀ ਲੜਾਈ ਲੜਨ ਵਾਲੇ ਸਵ ਕਾਮਰੇਡ ਫ਼ਕੀਰ ਚੰਦ ਸ਼ਰਮਾ ਜੀ ਦੀ 13 ਵੀ ਬਰਸੀ ਸਮਾਗਮ ਉਨ੍ਹਾਂ ਦੀ ਨਿੱਘੀ ਯਾਦ ਵਿੱਚ ਉਸਾਰੇ ਗਏ ਕਾਮਰੇਡ ਫਕੀਰ ਚੰਦ ਸ਼ਰਮਾ ਯਾਦਗਾਰ ਹਾਲ ਬਜੀਦਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਗਾਇਨ ਕੀਤਾ ਗਿਆ। ਇਸ ਉਪਰੰਤ ਕਾਮਰੇਡ ਫਕੀਰ ਚੰਦ ਸ਼ਰਮਾ ਜੀ ਨੂੰ ਮੁਲਾਜਮ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਸਵ ਕਾਮਰੇਡ ਸ਼ਰਮਾ ਵੱਲੋਂ ਮੁਲਾਜ਼ਮਾਂ, ਕਿਸਾਨਾਂ ਮਜ਼ਦੂਰਾਂ ਅਤੇ ਦੱਬੇ ਕੁੱਚਲੇ ਲੋਕਾਂ ਦੇ ਹਿੱਤਾਂ ਲਈ ਕੀਤੇ ਸੰਘਰਸਾ ਤੇ ਚਾਨਣਾ ਪਾਉਂਦਿਆਂ ਮਹਿੰਦਰ ਸਿੰਘ ਧਾਲੀਵਾਲ ਸਾਬਕਾ ਪ੍ਰਧਾਨ ਪਸਸਫ, ਕਿਸ਼ਨ ਚੰਦ ਜਾਗੋਵਾਲੀਆ ਸਾਬਕਾ ਪ੍ਰਧਾਨ ਪਸਸਫ, ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪਸਸਫ ਫਿਰੋਜ਼ਪੁਰ, ਅਧਿਆਪਕ ਆਗੂ ਰਾਜੀਵ ਹਾਡਾ ,ਕਾਹਨ ਚੰਦ ਸ਼ਰਮਾ ਸੈਕਟਰੀ ਬਜੀਦਪੁਰ ਵੈਲਫੇਅਰ ਸੁਸਾਇਟੀ, ਸੁਰਜੀਤ ਸਿੰਘ ਜਰਨਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਰਾਧੇ ਮੋਹਨ ਸੈਕਟਰੀ ਪੈਨਸ਼ਨ ਯੂਨੀਅਨ, ਰਮੇਸ਼ ਸ਼ਰਮਾ ਆਦਿ ਨੇ ਦੱਸਿਆ ਕਿ ਸਵ.ਕਾਮਰੇਡ ਫ਼ਕੀਰ ਚੰਦ ਸ਼ਰਮਾ ਜੀ 25 ਸਾਲ ਨਾਰਦਰਨ ਰੇਲਵੇ ਮੈਨਜ ਯੂਨੀਅਨ ਦੇ ਪ੍ਰਧਾਨ ਰਹੇ, ਉਥੇ 25 ਸਾਲ ਆਲ ਇਮੰਲਾਈਜ ਕੋ-ਆਰਡੀਨੇਸਨ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਜਨਤਕ ਜੱਥੇਬੰਦੀਆਂ ਦੇ ਕਨਵੀਨਰ ਵੀ ਰਹੇ। ਉਨ੍ਹਾਂ ਦੱਸਿਆ ਕਿ ਬਰਾਬਰਤਾ ਵਾਲਾ ਸਮਾਜ ਸਿਰਜਣ ਤੇ ਇਸ ਦੀ ਪ੍ਰਰਾਪਤੀ ਲਈ ਜਬਰ ਜ਼ੁਲਮ ਦੇ ਖਿਲਾਫ ਲੜਦਿਆਂ ਲੋਕਾਂ ਨੂੰ ਲਾਮਬੰਦ ਕੀਤਾ । ਇਸ ਮੌਕੇ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬ ਵਣ ਵਿਭਾਗ ਡਰਾਇਵਰ ਯੂਨੀਅਨ ਸੂਬਾ ਪ੍ਰਧਾਨ ਮਹਿਲ ਸਿੰਘ, ਗੁਰਪ੍ਰੀਤ ਸਿਘ ਪ੍ਰਧਾਨ ਸ਼ਹੀਦ ਭਗਤ ਸਿੰਘ ਵੈਲਫੇਅਰ ਐਸੋਸੀਏਸ਼ਨ, ਜੋਗਿੰਦਰ ਸਿੰਘ ਕਮੱਗਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ, ਸ਼ੇਰ ਸਿੰਘ, ਅਜੀਤ ਸਿੰਘ, ਦਰਸ਼ਨ ਸਿੰਘ ਭੁੱਲਰ ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ ਜਗਦੀਪ ਸਿੰਘ ਮਾਂਗਟ ਜਨਰਲ ਸਕੱਤਰ ਪਸਸਫ, ਰਮੇਸ਼ ਸ਼ਰਮਾ,ਮਿਹਰ ਸਿੰਘ, ਬਲਬੀਰ ਸਿੰਘ, ਦਲਜੀਤ ਸਿੰਘ,ਸਰਵਣ ਸਿੰਘ ਸਾਬਕਾ ਸਰਪੰਚ ਬਜੀਦਪੁਰ, ਅਨਿਲ ਸੇਠੀ, ਹਰਪਾਲ ਸਿੰਘ ਸਾਬਕਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਬਜੀਦਪੁਰ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਹਾਜ਼ਰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਰਿਸ਼ਤੇਦਾਰਾਂ ਨੇ ਸ਼ਰਧਾਂਜਲੀ ਭੇਟ ਕੀਤੀਆਂ। ਇਸ ਮੌਕੇ ਕਾਮਰੇਡ ਫਕੀਰ ਚੰਦ ਸ਼ਰਮਾ ਜੀ ਦੇ ਸਪੁੱਤਰ ਸੁਭਾਸ਼ ਚੰਦਰ ਸ਼ਰਮਾ ਪ੍ਰਧਾਨ ਨਾਰਦਨ ਰੇਲਵੇ ਯੂਨੀਅਨ ਨੇ ਸਮੂਹ ਪਰਿਵਾਰ ਵੱਲੋਂ ਆਈਆਂ ਸੰਗਤਾਂ ਦਾ ਨਿੱਘਾ ਸੁਆਗਤ ਕੀਤਾ। ਇਸ ਮੌਕੇ ਆਈਆਂ ਸੰਗਤਾਂ ਲਈ ਲੰਗਰ ਪ੍ਰਸ਼ਾਦਿ ਦੇ ਢੁਕਵੇਂ ਪ੍ਰਬੰਧ ਕੀਤੇ ਗਏ।