Punjab News: ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਅਪਣਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਹਾਲ ਹੀ ਵਿੱਚ 42 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ
Punjab News: ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਅਪਣਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਹਾਲ ਹੀ ਵਿੱਚ 42 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਤਿੰਨ ਕਰਮਚਾਰੀਆਂ- ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫਸਰ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਚਾਰਜਸ਼ੀਟ ਕੀਤਾ ਗਿਆ ਸੀ।
ਵਿਭਾਗ ਨੇ ਇੱਕ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਹੈ ਜਿਸ ਤਹਿਤ ਵਿਭਾਗ ਕੋਲ ਆਉਂਦੀਆਂ ਅਰਜ਼ੀਆਂ ਅਤੇ ਫਾਈਲਾਂ ਦੀ ਨਿਗਰਾਨੀ ਸੀਨੀਅਰ ਅਧਿਕਾਰੀ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਖੁਦ ਕਰ ਰਹੇ ਹਨ।
ਸ੍ਰੀ ਅਮਨ ਅਰੋੜਾ ਵੱਲੋਂ ਇਹ ਸਖ਼ਤ ਕਾਰਵਾਈ ਵਿਭਾਗ ਦੇ ਇਨ੍ਹਾਂ 45 ਕਰਮਚਾਰੀਆਂ ਦੇ ਪੱਧਰ ‘ਤੇ ਸਭ ਤੋਂ ਵੱਧ ਬਕਾਇਆ ਪਏ ਕੇਸਾਂ ਦਾ ਪਤਾ ਲੱਗਣ ਤੋਂ ਬਾਅਦ ਕੀਤੀ ਗਈ ਸੀ। ਇਨ੍ਹਾਂ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਦੋਂ ਕਿ ਤਿੰਨ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਨਾ ਦੇਣ ਅਤੇ ਡਿਊਟੀ ਵਿੱਚ ਅਣਗਹਿਲੀ ਲਈ ਚਾਰਜਸ਼ੀਟ ਕੀਤਾ ਗਿਆ ਸੀ।
ਦੱਸ ਦੇਈਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ 2022 ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਲੋਕ-ਪੱਖੀ ਪਹਿਲਕਦਮੀਆਂ ਦੀ ਲੜੀ ਤਹਿਤ ਇਹ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ।ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਡਿਜ਼ਾਈਨ ਕੀਤੇ ਗਏ ਸਿੰਗਲ ਪੋਰਟਲ ‘ਤੇ ਬਹੁਤ ਸਾਰੀਆਂ ਸੇਵਾਵਾਂ ਉਪਲੱਬਧ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨਾ, ਮਾਲਕੀ ਵਿੱਚ ਤਬਦੀਲੀ ਅਤੇ ਇੱਕ ਕਲਿੱਕ ‘ਤੇ ਐਨ.ਓ.ਸੀ. ਪ੍ਰਾਪਤ ਕਰਨਾ ਆਦਿ ਸ਼ਾਮਲ ਹਨ। ਇਸ ਤੋਂ ਪਹਿਲਾਂ ਬਿਨੈਕਾਰ ਨੂੰ ਇਨ੍ਹਾਂ ਮੁੱਢਲੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਕਈ ਗੇੜੇ ਲਾਉਣੇ ਪੈਂਦੇ ਸਨ
ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦਾਂ ਖਰੀਦਣ ਵਾਲੇ ਲੋਕਾਂ ਨੂੰ ਇੱਕ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਐਨ.ਓ.ਸੀ. ਪ੍ਰਾਪਤ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ www.punjabregularization.in ‘ਤੇ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਾਉਣ ਅਤੇ ਨਿਪਟਾਰੇ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਐਨ.ਓ.ਸੀਜ਼ ਜਾਰੀ ਕਰਨ ਦੀ ਸਮਾਂ-ਸੀਮਾ ਵੀ ਪਹਿਲਾਂ ਨਿਰਧਾਰਤ 21 ਦਿਨਾਂ ਦੀ ਮਿਆਦ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰ ਦਿੱਤੀ ਗਈ ਹੈ।