Home » ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

by Rakha Prabh
126 views
ਫਿਰੋਜ਼ਪੁਰ 30 ਦਸੰਬਰ (ਗੁਰਪ੍ਰੀਤ ਸਿੰਘ ਸਿੱਧੂ)

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/ 22 ਬੀ ਚੰਡੀਗੜ੍ਹ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਫਿਰੋਜ਼ਪੁਰ ਵਿਖੇ ਦੁਪਹਿਰ 1 ਤੋ 2 ਵਜ਼ੇ ਹੋਈ। ਜਿਸ ਵਿਚ ਪੁਰਾਣੀ ਪੈਨਸ਼ਨ ਬਹਾਲੀ,ਹਰ ਤਰ੍ਹਾਂ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ, ਵਿਭਾਗਾਂ ਵਿਚ ਮੁਲਾਜ਼ਮਾਂ ਦੀ ਘਾਟ ਪੂਰੀ ਕਰਨ ਤੋਂ ਇਲਾਵਾਂ ਆਂਗਣਵਾੜੀ,ਮਿੰਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਤੋਂ ਮੰਗਾ ਮਨਵਾਉਣ ਲਈ ਸੰਘਰਸ਼ ਰੂਪ ਰੇਖਾ ਉਲੀਕੀ ਗਈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ ਨਹੀ ਤਾਂ ਨਵਾਂ ਸਾਲ ਸੰਘਰਸ਼ਾਂ ਦਾ ਸਾਲ ਹੋਵੇਗਾ ਜੋ ਸਰਕਾਰ ਲਈ ਔਖਾ ਹੋਵੇਗਾ । ਇਸ ਮੌਕੇ ਮੀਟਿੰਗ ਵਿਚ ਜਰਨਲ ਸਕੱਤਰ ਜਗਦੀਪ ਸਿੰਘ ਮਾਂਗਟ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ, ਮੀਤ ਪ੍ਰਧਾਨ ਸ਼ੇਰ ਸਿੰਘ ਵਣ ਵਿਭਾਗ, ਮੀਤ ਪ੍ਰਧਾਨ ਅਜੀਤ ਸਿੰਘ, ਮਹਿਲ ਸਿੰਘ ਸੂਬਾ ਪ੍ਰਧਾਨ ਵਣ ਵਿਭਾਗ ਡਰਾਇਵਰ ਯੂਨੀਅਨ, ਵਣ ਵਿਭਾਗ ਯੂਨੀਅਨ ਮੀਤ ਪ੍ਰਧਾਨ ਬਾਬਾ ਭਜਨ ਸਿੰਘ, ਮਹਿੰਦਰ ਸਿੰਘ ਧਾਲੀਵਾਲ ਸਾਬਕਾ ਪ੍ਰਧਾਨ ਪਸਸਫ, ਡਾ ਰਮੇਸ਼ਵਰ ਸਿੰਘ,ਨਗਰ ਕੌਂਸਲ ਆਗੂ ਵਿਸ਼ਾਲ ਬਾਂਸਲ ਬਲਾਕ ਮੀਤ ਪ੍ਰਧਾਨ ਜ਼ੀਰਾ, ਮੁਖਤਿਆਰ ਸਿੰਘ ਬਲਾਕ ਪ੍ਰੈੱਸ ਸਕੱਤਰ, ਬਲਵੰਤ ਸਿੰਘ ਪ੍ਰਧਾਨ ਪੀਡਬਲਿਊਡੀ ਫੀਲਡ ਵਰਕ ਯੂਨੀਅਨ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ।

Related Articles

Leave a Comment