ਚੰਡੀਗੜ੍ਹ 30 ਦਸੰਬਰ (ਗੁਰਪ੍ਰੀਤ ਸਿੰਘ ਸਿੱਧੂ ) ਸਿੱਖਿਆ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਅਧਿਆਪਕ ਮੰਗਾਂ ਸਬੰਧੀ ਚੰਡੀਗੜ੍ਹ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂ ਸੁਰਿੰਦਰ ਕੁਮਾਰ ਪੁਆਰੀ ਅਤੇ ਸੁਖਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਉਨ੍ਹਾਂ ਦੀ ਅਹਿਮ ਮੀਟਿੰਗ ਅਧਿਆਪਕ ਵਰਗ ਦੀਆਂ ਹੱਕੀ ਮੰਗਾਂ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਦਫ਼ਤਰ ਵਿਖੇ ਹੋਈ । ਉਨ੍ਹਾਂ ਦੱਸਿਆ ਕਿ ਅਧਿਆਪਕ ਮੰਗਾਂ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੱਲੀ ਲੰਮਾਂ ਸਮਾਂ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਕਈ ਮੰਗਾਂ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਰਹਿੰਦੀਆਂ ਮੰਗਾਂ ਜਲਦੀ ਪ੍ਰਵਾਨ ਕਰਨ ਦਾ ਭਰੋਸਾ ਪ੍ਰਗਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ ਦੇ ਸਮੂਹ ਕਨਵੀਨਰਾ ਦੀ ਇੱਕ ਇੱਕ ਮੰਗ ਨੂੰ ਧਿਆਨ ਨਾਲ ਸੁਣਿਆ ਗਿਆ ਹੈ ਅਤੇ ਉਸ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ।