Punjab Police: ਪੰਜਾਬ ਵਿੱਚ ਨਵੇਂ ਸਾਲ ਦੇ ਸਵਾਗਤ ਲਈ ਹਰ ਕੋਈ ਉਤਸ਼ਾਹਿਤ ਹੈ, ਪਰ ਪੁਲਿਸ ਵੀ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਾਰਤੀ ਅਨਸਰ ਜਸ਼ਨਾਂ ਨੂੰ ਵਿਗਾੜ ਨਾ ਸਕਣ।
ਇਸ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਸੁਰੱਖਿਆ ਦੇ ਮੱਦੇਨਜ਼ਰ ਬਾਹਰੀ ਸਰਹੱਦ ਤੋਂ ਅੰਦਰੂਨੀ ਖੇਤਰਾਂ ਤੱਕ ਨਾਕਾਬੰਦੀ, ਚੈਕਿੰਗ, ਗਸ਼ਤ ਅਤੇ ਪੀ.ਸੀ.ਆਰ. ਦੀ ਆਵਾਜਾਈ ਲਈ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ।
ਬਜ਼ਾਰਾਂ ਵਿੱਚ ਚੌਕਸੀ
ਇਸ ਦੇ ਅਧੀਨ ਆਉਣ ਵਾਲੇ ਛੋਟੇ-ਵੱਡੇ ਬਾਜ਼ਾਰਾਂ ਵਿਚ ਵੀ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਚੌਕਸੀ ਦੇ ਲਿਹਾਜ਼ ਨਾਲ ਪੁਲਿਸ ਮੁਲਾਜ਼ਮਾਂ ਅਤੇ ਗਸ਼ਤ ਕਰਨ ਵਾਲੀਆਂ ਟੀਮਾਂ ਤੋਂ ਇਲਾਵਾ ਨਿਗਰਾਨ ਅਧਿਕਾਰੀ ਵੀ ਦੁਕਾਨਦਾਰਾਂ ਅਤੇ ਮੰਡੀ ਦੇ ਮੁਖੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਕਈ ਥਾਵਾਂ ‘ਤੇ ਸੁਰੱਖਿਆ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਸੁਚੇਤ ਰੱਖਣ ਲਈ ਐਲਾਨ ਵੀ ਕੀਤੇ ਜਾ ਰਹੇ ਹਨ।
ਸਰਹੱਦੀ ਖੇਤਰ ਵਿੱਚ ਵਾਹਨਾਂ ਦੀ ਚੈਕਿੰਗ
ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੇ ਸਰਹੱਦੀ ਖੇਤਰਾਂ ‘ਤੇ ਸਾਵਧਾਨੀ ਦੇ ਕਦਮ ਚੁੱਕੇ ਹਨ। ਐਲਕੋ ਸੈਂਸਰ ਨਾਲ ਡਰਾਈਵਰਾਂ ਦੇ ਟੈਸਟ ਤੋਂ ਇਲਾਵਾ 30 ਦਸੰਬਰ ਦੀ ਰਾਤ ਤੋਂ ਹੀ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਅੱਜ ਪੂਰੀ ਪੰਜਾਬ ਪੁਲਿਸ ਸੜਕਾਂ ‘ਤੇ ਤਿਆਰ ਹੈ, ਤਾਂ ਜੋ ਸਾਲ 2023 ਦਾ ਸਵਾਗਤ ਸ਼ਾਨੋ-ਸ਼ੌਕਤ ਅਤੇ ਸ਼ਾਂਤੀਪੂਰਵਕ ਢੰਗ ਨਾਲ ਕੀਤਾ ਜਾ ਸਕੇ।