ਕ੍ਰਿਸ਼ਨ ਕੁਮਾਰ ਪਿੰਡ ਵਿੱਚ ਹੀ ਇੱਕ ਕਰਿਆਨੇ ਦੀ ਦੁਕਾਨ ’ਤੇ ਸਾਮਾਨ ਲੈਣ ਗਿਆ ਤਾਂ ਇਨ੍ਹਾਂ ਬਦਮਾਸ਼ਾਂ ਨੇ ਚਾਰ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਤਾਬਕ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ।
Crime News: ਮੋਗਾ ਦੇ ਸਮਾਲਸਰ ਦੇ ਪਿੰਡ ਭਲੂਰ ਤੋਂ ਮੋਟਰਸਾਈਕਲ ਸਵਾਰਾਂ ਵੱਲੋਂ ਪਿੰਡ ਵਿੱਚ ਸ਼ਰੇਆਮ 4 ਗੋਲੀਆਂ ਚਲਾਉਣ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ‘ਚ 4 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪਿੰਡ ਦਾ ਵਸਨੀਕ ਕ੍ਰਿਸ਼ਨ ਕੁਮਾਰ ਪਿੰਡ ਵਿੱਚ ਹੀ ਇੱਕ ਕਰਿਆਨੇ ਦੀ ਦੁਕਾਨ ’ਤੇ ਸਾਮਾਨ ਲੈਣ ਗਿਆ ਤਾਂ ਇਨ੍ਹਾਂ ਬਦਮਾਸ਼ਾਂ ਨੇ ਚਾਰ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਤਾਬਕ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ। ਥਾਣਾ ਸਮਾਲਸਰ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਬਾਕੀ ਤਿੰਨ ਦੀ ਭਾਲ ਜਾਰੀ ਹੈ।