Home » ਕੈਨੇਡਾ ਦੇ ਪੰਜਾਬੀਆਂ ਨੂੰ ਝਟਕਾ: PM ਟਰੂਡੋ ਨੇ ਜਾਇਦਾਦ ਖਰੀਦਣ ‘ਤੇ ਲਾਈ ਪਾਬੰਦੀ; ਹੁਣ ਨਹੀਂ ਖਰੀਦ ਸਕਣਗੇ ਘਰ

ਕੈਨੇਡਾ ਦੇ ਪੰਜਾਬੀਆਂ ਨੂੰ ਝਟਕਾ: PM ਟਰੂਡੋ ਨੇ ਜਾਇਦਾਦ ਖਰੀਦਣ ‘ਤੇ ਲਾਈ ਪਾਬੰਦੀ; ਹੁਣ ਨਹੀਂ ਖਰੀਦ ਸਕਣਗੇ ਘਰ

by Rakha Prabh
78 views

ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਨਵੇਂ ਸਾਲ ‘ਤੇ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ।

PM Jastin Trudeau News : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਨਵੇਂ ਸਾਲ ‘ਤੇ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ। ਜ਼ਿਕਰਯੋਗ ਹੈ ਕਿ ਕੈਨੇਡਾ ਨੇ ਉਨ੍ਹਾਂ ਲੋਕਾਂ ਨੂੰ ਵੀ ਝਟਕਾ ਦਿੱਤਾ ਹੈ ਜਿਨ੍ਹਾਂ ਨੇ ਪਹਿਲਾਂ ਸਟੱਡੀ ਅਤੇ ਪੀਆਰ ਵੀਜ਼ਿਆਂ ਲਈ ਅਪਲਾਈ ਕੀਤਾ ਸੀ ਅਤੇ ਪਿਛਲੇ ਸਾਲ ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਕਰ ਦਿੱਤੇ ਗਏ ਸਨ।

ਇਸ ਕਾਰਨ ਲਿਆ ਇਹ ਫੈਸਲਾ

ਦਰਅਸਲ, ਰਿਹਾਇਸ਼ ਦੀ ਘਾਟ ਦਾ ਸਾਹਮਣਾ ਕਰਦੇ ਹੋਏ, ਕੈਨੇਡਾ ਨੇ ਵਿਦੇਸ਼ੀਆਂ ਨੂੰ ਰਿਹਾਇਸ਼ੀ ਜਾਇਦਾਦ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਸ਼ੁਰੂ ਹੋ ਗਈ ਸੀ। ਇਸ ਨਿਯਮ ਨੂੰ ਲਾਗੂ ਕਰਨ ਦੇ ਨਾਲ-ਨਾਲ ਕੈਨੇਡੀਅਨ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਸਿਰਫ਼ ਸ਼ਹਿਰ ਦੀਆਂ ਰਿਹਾਇਸ਼ਾਂ ‘ਤੇ ਹੀ ਲਾਗੂ ਹੋਵੇਗੀ। ਇਹ ਪਾਬੰਦੀ ਸਮਰ ਕਾਟੇਜ ਵਰਗੀਆਂ ਜਾਇਦਾਦਾਂ ‘ਤੇ ਲਾਗੂ ਨਹੀਂ ਹੋਵੇਗੀ।

2021 ਦੀਆਂ ਚੋਣਾਂ ਦੌਰਾਨ ਰੱਖਿਆ ਗਿਆ ਸੀ ਇਹ ਪ੍ਰਸਤਾਵ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕਾਂ ਦੀ ਸਹੂਲਤ ਲਈ ਜਾਇਦਾਦ ਨੂੰ ਲੈ ਕੇ 2021 ਵਿੱਚ ਚੋਣ ਪ੍ਰਚਾਰ ਦੌਰਾਨ ਇਹ ਪ੍ਰਸਤਾਵ ਰੱਖਿਆ ਸੀ। ਕੈਨੇਡਾ ਵਿੱਚ ਵਧਦੀਆਂ ਕੀਮਤਾਂ ਕਾਰਨ ਬਹੁਤ ਸਾਰੇ ਲੋਕ ਘਰ ਨਹੀਂ ਖਰੀਦ ਪਾ ਰਹੇ ਹਨ। ਇਹ ਫੈਸਲਾ ਸਥਾਨਕ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਲਿਆ ਗਿਆ ਹੈ।

ਕੈਨੇਡਾ ‘ਚ ਘਰ ਖਰੀਦਦਾਰਾਂ ਦੀ ਵਧ ਹੈ ਮੰਗ

ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਘਰ ਖਰੀਦਦਾਰਾਂ ਦੀ ਮੰਗ ਵਿੱਚ ਕਾਫੀ ਵਾਧਾ ਹੋਇਆ ਹੈ। ਲੋਕ ਕੈਨੇਡਾ ਵਿੱਚ ਮੁਨਾਫ਼ੇ ਦੀ ਜਾਇਦਾਦ ਖਰੀਦਣ ਅਤੇ ਵੇਚਣ ਵਿੱਚ ਲੱਗੇ ਹੋਏ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮਕਾਨ ਲੋਕਾਂ ਲਈ ਹਨ ਨਾ ਕਿ ਨਿਵੇਸ਼ਕਾਂ ਲਈ। ਸਰਕਾਰ ਨੇ ਗੈਰ-ਕੈਨੇਡੀਅਨਜ਼ ਐਕਟ ਤਹਿਤ ਰਿਹਾਇਸ਼ੀ ਜਾਇਦਾਦ ਦੀ ਖਰੀਦਦਾਰੀ ‘ਤੇ ਪਾਬੰਦੀ ਲਾਗੂ ਕਰ ਦਿੱਤੀ ਹੈ।

Related Articles

Leave a Comment