ਦੱਸ ਦੇਈਏ ਕਿ ਘਟਨਾ ਵਾਲੀ ਥਾਂ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼, ਹੈਲੀਪੈਡ ਅਤੇ ਸਕੱਤਰੇਤ ਮੌਜੂਦ ਹੈ।
Punjab News: ਮੋਹਾਲੀ ਦੇ ਨਵਾਂਗਾਓਂ ਦੇ ਨਾਲ ਲੱਗਦੇ ਚੰਡੀਗੜ੍ਹ ਦੇ ਮੈਂਗੋ ਗਾਰਡਨ ਦੇ ਸੈਕਟਰ 2 ‘ਚ ਬੰਬ ਮਿਲਣ ਦੀ ਸੂਚਨਾ ‘ਤੇ ਹਲਚਲ ਮਚ ਗਈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਮੌਕੇ ’ਤੇ ਪਹੁੰਚ ਗਈ। ਬਾਗ ਦੇ ਅੰਦਰ ਲੱਗੇ ਟਿਊਬਵੈੱਲ ਦੇ ਸੰਚਾਲਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ।
ਪੁਲਿਸ ਨੇ ਬਚਾਅ ਪੱਖ ਅਤੇ ਚੰਡੀਗੜ੍ਹ ਦੀ ਬੰਬ ਨਿਰੋਧਕ ਟੀਮ ਨੂੰ ਵੀ ਸੂਚਿਤ ਕਰ ਦਿੱਤਾ ਹੈ। ਮੌਕੇ ‘ਤੇ ਪੁਲਿਸ ਬਲ ਤਾਇਨਾਤ ਹੈ। ਦੱਸ ਦੇਈਏ ਕਿ ਘਟਨਾ ਵਾਲੀ ਥਾਂ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼, ਹੈਲੀਪੈਡ ਅਤੇ ਸਕੱਤਰੇਤ ਮੌਜੂਦ ਹੈ।
ਰਾਜਿੰਦਰਾ ਪਾਰਕ ਨੇੜੇ ਬਣੇ ਹੈਲੀਪੈਡ ਦੀ ਵਰਤੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਕਰਦੇ ਹਨ। ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ ਅਤੇ ਚੰਡੀਗੜ੍ਹ ਪੁਲੀਸ ਜਾਂਚ ਕਰ ਰਹੀ ਹੈ। ਸੀਐਮ ਹਾਊਸ ਨੇੜੇ ਬੰਬ ਦੇ ਖੋਲ ਮਿਲਣ ਨੂੰ ਵੀ ਵੱਡੀ ਸਾਜ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
CM ਦੀ ਰਿਹਾਇਸ਼ ਤੇ ਹੈਲੀਪੈਡ ਨੇੜੇ ਅੰਬਾਂ ਦੇ ਬਾਗ ‘ਚ ਇਹ ਬੰਬ ਦੇਖਿਆ
ਭਾਰਤੀ ਫੌਜ ਦੀ ਪੱਛਮੀ ਕਮਾਂਡ ਨੂੰ ਵੀ ਜਾਂਚ ਦੇ ਘੇਰੇ ‘ਚ ਰੱਖਿਆ ਗਿਆ ਹੈ। ਸ਼ਾਮ 4 ਤੋਂ 4:30 ਵਜੇ ਦੇ ਕਰੀਬ ਇੱਕ ਟਿਊਬਵੈੱਲ ਆਪਰੇਟਰ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਹੈਲੀਪੈਡ ਨੇੜੇ ਅੰਬਾਂ ਦੇ ਬਾਗ ਵਿੱਚ ਇਹ ਬੰਬ ਦੇਖਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਰਿਹਾਇਸ਼ ‘ਤੇ ਨਹੀਂ ਸਨ।
ਸੰਜੀਵ ਕੋਹਲੀ ਨੇ ਦਿੱਤੀ ਇਹ ਜਾਣਕਾਰੀ
ਆਫ਼ਤ ਪ੍ਰਬੰਧਨ ਚੰਡੀਗੜ੍ਹ ਦੇ ਨੋਡਲ ਅਫ਼ਸਰ ਸੰਜੀਵ ਕੋਹਲੀ ਨੇ ਦੱਸਿਆ ਕਿ ਇੱਥੋਂ ਇੱਕ ਬੰਬ ਬਰਾਮਦ ਹੋਇਆ ਹੈ। ਪੁਲਿਸ ਅਤੇ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਇਸ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ। ਫੌਜ ਦੀ ਟੀਮ ਨੂੰ ਬੁਲਾਇਆ ਗਿਆ ਹੈ। ਉੱਚ ਅਧਿਕਾਰੀਆਂ ਨਾਲ ਗੱਲ ਚੱਲ ਰਹੀ ਹੈ। ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।