ਰਿਟਾਇਰਡ ਹੈੱਡਮਾਸਟਰ ਹਰਬੰਸ ਸਿੰਘ ਦੀ ਬੀਤੇ ਦਿਨੀਂ ਸੰਖੇਪ ਦਿਹਾਂਤ ਹੋ ਜਾਣ ਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਇਸ ਮੌਕੇ ਮਾਸਟਰ ਹਰਬੰਸ ਸਿੰਘ ਜ਼ੀਰਾ ਦੇ ਪਰਿਵਾਰ ਨਾਲ ਮੁਲਾਜ਼ਮ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਰਾਜਨੀਤਕ ਆਗੂਆਂ, ਧਾਰਮਿਕ ਜਥੇਬੰਦੀਆਂ ਦੇ ਆਗੂ ਤੇ ਰਿਸ਼ਤੇਦਾਰਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ , ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪਸਸਫ ਫਿਰੋਜ਼ਪੁਰ, ਅਮਨਦੀਪ ਸਿੰਘ ਸੂਬਾ ਪ੍ਰਧਾਨ ਮਿਉਂਸਪਲ ਵਰਕਰਜ਼ ਯੂਨੀਅਨ ਪੰਜਾਬ, ਕੌਰ ਸਿੰਘ ਬਲਾਕ ਪ੍ਰਧਾਨ ਪਸਸਫ ਜ਼ੀਰਾ, ਕਿਸਾਨ ਆਗੂ ਜਸਪਾਲ ਸਿੰਘ ਪੰਨੂ, ਗੁਰਮੀਤ ਸਿੰਘ ਸੰਧੂ ਨਿਊ ਆਟੋਜ ਜ਼ੀਰਾ, ਲੈਕਚਰਾਰ ਮੇਜਰ ਸਿੰਘ ਗਿੱਲ, ਕਰਨੈਲ ਸਿੰਘ ਗਿੱਲ, ਜਸਵਿੰਦਰ ਸਿੰਘ, ਮਨਜੀਤ ਸਿੰਘ ਗਿੱਲ, ਬਸੰਤ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਦਵਿੰਦਰ ਸਿੰਘ ਗਿੱਲ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਮੁਖਤਿਆਰ ਸਿੰਘ, ਪ੍ਰਿੰਸੀਪਲ ਰਾਕੇਸ਼ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ, ਹਰਪਾਲ ਸਿੰਘ, ਨਿਸ਼ਾਨ ਸਿੰਘ ਢਿੱਲੋਂ, ਜਗਸੀਰ ਸਿੰਘ ਗਿੱਲ, ਬਲਵਿੰਦਰ ਸਿੰਘ ਸੰਧੂ, ਕੁਲਵੰਤ ਸਿੰਘ ਸਾਬਕਾ ਬਲਾਕ ਪ੍ਰਧਾਨ ਪਸਸਫ ਜ਼ੀਰਾ,ਜਪਿੰਦਰ ਸਿੰਘ ਸਿੱਧੂ ਮਾਰਕੀਟ ਕਮੇਟੀ ਜ਼ੀਰਾ, ਗੁਰਦੇਵ ਸਿੰਘ ਮੰਡੀ ਸੁਪਰਵਾਈਜ਼ਰ, ਜੋਗਿੰਦਰ ਸਿੰਘ ਕੰਡਿਆਲ , ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਚਰਨ ਸਿੰਘ ਕਲਸੀ, ਨਰੇਸ਼ ਕੁਮਾਰ , ਜਗਰਾਜ ਸਿੰਘ, ਨਰਿੰਦਰ ਸਿੰਘ, ਗੁਰਪਾਲ ਜ਼ੀਰਵੀ, ਮਨਮੋਹਨ ਸਿੰਘ ਗਿੱਲ, ਭੁਪਿੰਦਰ ਸਿੰਘ ਮੁਕਤਸਰ, ਹਰੀ ਸਿੰਘ, ਰਾਜਵਿੰਦਰ ਸਿੰਘ, ਬਲਜੀਤ ਸਿੰਘ ਗਿੱਲ, ਭੁਪਿੰਦਰ ਸਿੰਘ ਮੱਖੂ , ਪ੍ਰੇਮ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ। ਹੈਡਮਾਸਟਰ ਮਾਸਟਰ ਹਰਬੰਸ ਸਿੰਘ ਜ਼ੀਰਾ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰੂਦੁਆਰਾ ਡੇਰਾ ਹਾਰਨਾਮਸਰ ਨਾਨਕਸਰ ਕੋਟ ਇਸੇ ਖਾਂ ਰੋਡ ਜ਼ੀਰਾ ਵਿਖੇ ਐਤਵਾਰ ਮਿਤੀ 8 ਜਨਵਰੀ 2023 ਨੂੰ ਹੋਵੇਗੀ, ਜਿਥੇ ਵੱਖ ਵੱਖ ਧਾਰਮਿਕ, ਰਾਜਨੀਤਕ, ਅਧਿਆਪਕ ਯੂਨੀਅਨਾਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ।