ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਕੁਮਾਰ ਰਾਣਾ ਜੀ ਦੇ ਸਨਮਾਨ ਸਮਾਰੋਹ ਹੁਸ਼ਿਆਰਪੁਰ ਲਈ ਪਸਸਫ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਫਿਰੋਜ਼ਪੁਰ ਤੋਂ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਸਮੇਤ ਰਵਾਨਾ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਸਸਫ ਦੇ ਸੂਬਾ ਪ੍ਰਧਾਨ ਸਤੀਸ਼ ਕੁਮਾਰ ਰਾਣਾ ਦਾ ਮੁਲਾਜ਼ਮ ਵਰਗ ਲਈ ਕੀਤਾ ਵਰਕ ਅਤੇ ਯੂਨੀਅਨ ਲਈ ਕੀਤੇ ਕੰਮਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦਾ ਸਨਮਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਝੰਡੇ ਹੇਠ ਸਮੁੱਚੇ ਪੰਜਾਬ ਦੇ ਮੁਲਾਜ਼ਮ ਵਰਗ ਵੱਲੋਂ ਹੁਸ਼ਿਆਰਪੁਰ ਵਿਖੇ ਸਨਮਾਨ ਸਮਾਰੋਹ ਕੀਤਾ ਜਾ ਰਿਹਾ ਹੈ ਅਤੇ ਉਹ ਉਨ੍ਹਾਂ ਦਾ ਸਨਮਾਨ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਸਨਮਾਨ ਕਰਨ ਲਈ ਸ਼ਾਮਲ ਹੋਣ ਲਈ ਰਵਾਨਾ ਹੋਏ ਹਨ। ਇਸ ਮੌਕੇ ਕਾਫ਼ਲੇ ਵਿਚ ਮਾਸਟਰ ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਰਨਲ ਸਕੱਤਰ ਪਸਸਫ , ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਕਮੱਗਰ ਵਣ ਵਿਭਾਗ, ਸ਼ੇਰ ਸਿੰਘ, ਅਜੀਤ ਸਿੰਘ, ਮਹਿੰਦਰ ਸਿੰਘ ਧਾਲੀਵਾਲ ਸਾਬਕਾ ਪ੍ਰਧਾਨ ਪਸਸਫ, ਮਹਿਲ ਸਿੰਘ ਸੂਬਾ ਪ੍ਰਧਾਨ ਵਣ ਵਿਭਾਗ ਡਰਾਇਵਰ ਯੂਨੀਅਨ, ਬਲਾਕ ਪ੍ਰਧਾਨ ਪਸਸਫ ਜ਼ੀਰਾ ਕੌਰ ਸਿੰਘ ਸਿਹਤ ਵਿਭਾਗ, ਹਰਬੰਸ ਸਿੰਘ ਸਾਬਕਾ ਬਲਾਕ ਅਫ਼ਸਰ ਵਣ ਵਿਭਾਗ , ਪ੍ਰਿਸੀਪਲ ਗੁਰਮੇਲ ਸਿੰਘ, ਹਰਪਾਲ ਸਿੰਘ ਜੀਟੀਯੂ, ਆਦਿ ਹਾਜ਼ਰ ਸਨ।