Home » Moga News: ਡਿਊਟੀ ‘ਤੇ ਤੈਨਾਤ ਟ੍ਰੈਫਿਕ ਮੁਲਾਜ਼ਮ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼, ਵਾਰਦਾਤ CCTV ‘ਚ ਕੈਦ

Moga News: ਡਿਊਟੀ ‘ਤੇ ਤੈਨਾਤ ਟ੍ਰੈਫਿਕ ਮੁਲਾਜ਼ਮ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼, ਵਾਰਦਾਤ CCTV ‘ਚ ਕੈਦ

by Rakha Prabh
180 views

ਜਦੋਂ ਟ੍ਰੈਫਿਕ ਮੁਲਾਜ਼ਮ ਨੇ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਸਵਾਰ ਨੇ ਗੱਡੀ ਦੀ ਰਫ਼ਤਾਰ ਵਧਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਬੜੀ ਮੁਸ਼ੱਕਤ ਨਾਲ ਭੱਜ ਕੇ ਆਪਣੀ ਜਾਨ ਬਚਾਈ। ਇਹ ਪੂਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ

Moga News: ਮੋਗਾ ਦੇ ਅਕਾਲਸਰ ਰੋਡ ‘ਤੇ ਡਿਊਟੀ ਦੌਰਾਨ ਤੈਨਾਤ ਟ੍ਰੈਫਿਕ ਮੁਲਾਜ਼ਮ ਉੱਤੇ ਕਾਰ ਸਵਾਰ ਵੱਲੋਂ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਕਿ ਕਾਰ ਸਵਾਲ ਵੱਲੋਂ ਪੁਲਿਸ ਮੁਲਾਜ਼ਮ ਉੱਤੇ ਗੱਡੀ ਦੀ ਭੰਨਤੋੜ ਕਰਨ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ, ਜਦੋਂ ਟ੍ਰੈਫਿਕ ਮੁਲਾਜ਼ਮ ਨੇ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਸਵਾਰ ਨੇ ਗੱਡੀ ਦੀ ਰਫ਼ਤਾਰ ਵਧਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਬੜੀ ਮੁਸ਼ੱਕਤ ਨਾਲ ਭੱਜ ਕੇ ਆਪਣੀ ਜਾਨ ਬਚਾਈ। ਇਹ ਪੂਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ

ਇਸ ਪੂਰੀ ਘਟਨਾ ਵਿੱਚ ਜ਼ਖ਼ਮੀ ਮੁਲਾਜ਼ਮ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜ਼ਮ ਜਗਤਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਮੋਗਾ ਦੇ ਅਕਾਲਸਰ ਰੋਡ ‘ਤੇ ਡਿਊਟੀ ਕਰ ਰਿਹਾ ਸੀ ਤਾਂ ਗ਼ਲਤ ਜਗ੍ਹਾ ‘ਤੇ ਖੜ੍ਹੀ ਕਾਰ ਨੂੰ ਹਟਾਉਣ ਲਈ ਕਿਹਾ ਗਿਆ।  ਤਾਂ ਇਸ ਦੌਰਾਨ ਉਸ ਨੇ ਕਾਰ ਭਜਾ ਦਿੱਤੀ ਤੇ ਉਨ੍ਹਾਂ ਉੱਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।

ਇਸ ਘਟਨਾ ਦਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ  ਤੇ ਸੀਸੀਟੀਵੀ ਦੇ ਆਧਾਰ ਤੇ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Related Articles

Leave a Comment