Home » Punjab News : ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ‘ਚ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ

Punjab News : ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ‘ਚ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ

by Rakha Prabh
57 views

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ ‘ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ ‘ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਬੰਧੀ ਕਾਨੂੰਨੀ ਅਤੇ ਹੋਰ ਰੂਪ-ਰੇਖਾ ਉਲੀਕਣ ਬਾਰੇ ਜਲਦ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਮਿਲਣਗੇ।

ਪੰਜਾਬ ਭਰ ‘ਚ ਆਯੋਜਿਤ ‘ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਦੌਰਾਨ ਆਈਆਂ ਸ਼ਿਕਾਇਤਾਂ ਦੀ ਸਥਿਤੀ ਸਬੰਧੀ ਅੱਜ ਇੱਥੇ ਪੰਜਾਬ ਭਵਨ ਵਿਖੇ ਐਨ.ਆਰ.ਆਈਜ਼ ਮਾਮਲੇ ਵਿਭਾਗ ਦੇ ਅਧਿਕਾਰੀਆਂ, ਏ.ਡੀ.ਜੀ.ਪੀ. ਐਨ.ਆਰ.ਆਈ., ਕਮਿਸ਼ਨਰ ਐਨ.ਆਰ.ਆਈ. ਸਭਾ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਐਨਆਰਆਈਜ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਲਈ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਾਨੂੰਨੀ ਰੂਪ-ਰੇਖਾ ਤਿਆਰ ਸਬੰਧੀ ਜਲਦੀ ਹੀ ਚੀਫ਼ ਜਸਟਿਸ ਨਾਲ ਮੀਟਿੰਗ ਕਰਨਗੇ।

ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਕਾਨੂੰਨੀ ਸਲਾਹਕਾਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ‘ਮਿਲਣੀ ਪ੍ਰੋਗਰਾਮਾਂ’ ਦੌਰਾਨ ਆਈਆਂ ਲਗਭਗ 50 ਫੀਸਦੀ ਸ਼ਿਕਾਇਤਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਲਈ ਵਿਸ਼ੇਸ਼ ਤੌਰ ’ਤੇ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਰਾਹੀਂ ਹੱਲ ਕਰਨ ਦੇ ਆਦੇਸ਼ ਦਿੱਤੇ।

Related Articles

Leave a Comment