Jammu Kashmir Earthquake News : ਜੰਮੂ ਕਸ਼ਮੀਰ ਦੇ 2 ਜ਼ਿਲ੍ਹਿਆਂ ਵਿੱਚ ਵੀਰਵਾਰ (19 ਜਨਵਰੀ) ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਦਰਜ ਕੀਤੀ ਗਈ।
Jammu Kashmir Earthquake News : ਜੰਮੂ ਕਸ਼ਮੀਰ ਦੇ 2 ਜ਼ਿਲ੍ਹਿਆਂ ਵਿੱਚ ਵੀਰਵਾਰ (19 ਜਨਵਰੀ) ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਦਰਜ ਕੀਤੀ ਗਈ। ਇਸ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਭੂਚਾਲ ਦੇ ਝਟਕੇ ਕਿਸ਼ਤਵਾੜ ਅਤੇ ਡੋਡਾ ਜ਼ਿਲਿਆਂ ‘ਚ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਵੀ ਹਿੱਸੇ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਰਿਪੋਰਟਾਂ ਮੁਤਾਬਕ ਕੁਝ ਸੈਕਿੰਡ ਤੱਕ ਆਏ ਭੂਚਾਲ ਦੇ ਝਟਕਿਆਂ ਕਾਰਨ ਕਈ ਇਲਾਕਿਆਂ ‘ਚ ਲੋਕ ਘਰਾਂ ‘ਚੋਂ ਬਾਹਰ ਆ ਗਏ। ਜੰਮੂ-ਕਸ਼ਮੀਰ ‘ਚ ਭੂਚਾਲ ਦੇ ਲਿਹਾਜ਼ ਨਾਲ ਕਈ ਇਲਾਕੇ ਸੰਵੇਦਨਸ਼ੀਲ ਹਨ। ਇਨ੍ਹਾਂ ਇਲਾਕਿਆਂ ‘ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸੂਬੇ ਨੂੰ ਕਈ ਵਾਰ ਭੂਚਾਲ ਦੇ ਵੱਡੇ ਝਟਕੇ ਵੀ ਝੱਲਣੇ ਪਏ ਹਨ।
20 ਦਿਨਾਂ ਵਿੱਚ ਤੀਜਾ ਭੂਚਾਲ
ਕੁਝ ਦਿਨ ਪਹਿਲਾਂ ਵੀ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਸੀ। ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਭੂਚਾਲ 8 ਜਨਵਰੀ ਨੂੰ ਰਾਤ ਕਰੀਬ 11.15 ਵਜੇ ਆਇਆ ਸੀ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.9 ਦਰਜ ਕੀਤੀ ਗਈ।
ਪਾਕਿਸਤਾਨ ਤੋਂ ਭਾਰਤ ਤੱਕ ਹੋਇਆ ਮਹਿਸੂਸ
ਭੂਚਾਲਾਂ ‘ਤੇ ਨਜ਼ਰ ਰੱਖਣ ਵਾਲੇ ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ.ਜੀ.ਐੱਸ.) ਨੇ ਦੱਸਿਆ ਸੀ ਕਿ ਭਾਰਤ, ਪਾਕਿਸਤਾਨ, ਤਜ਼ਾਕਿਸਤਾਨ ਅਤੇ ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇੱਕ ਟਵੀਟ ਵਿੱਚ ਕਿਹਾ ਕਿ ਸ਼ਾਮ 7.55 ਵਜੇ 5.9 ਤੀਬਰਤਾ ਦਾ ਭੂਚਾਲ ਆਇਆ।