Home » Barnala: ਸੇਵਾ ਸਿੰਘ ਠੀਕਰੀਵਾਲਾ ਦੀ 89ਵੀਂ ਬਰਸੀ ਮੌਕੇ ਠੀਕਰੀਵਾਲਾ ਪਹੁੰਚੇ CM ਮਾਨ

Barnala: ਸੇਵਾ ਸਿੰਘ ਠੀਕਰੀਵਾਲਾ ਦੀ 89ਵੀਂ ਬਰਸੀ ਮੌਕੇ ਠੀਕਰੀਵਾਲਾ ਪਹੁੰਚੇ CM ਮਾਨ

by Rakha Prabh
128 views

ਭਗਵੰਤ ਸਿੰਘ ਮਾਨ ਨੇ ਪਿੰਡ ਵਿੱਚ ਬਣੇ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ਵ ਪ੍ਰਸਿੱਧ ਪਰਜਾ ਮੰਡਲ ਦੇ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 89ਵੀਂ ਬਰਸੀ ਮੌਕੇ ਬਰਨਾਲਾ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਠੀਕਰੀਵਾਲਾ ਵਿਖੇ ਪੁੱਜੇ।

ਭਗਵੰਤ ਸਿੰਘ ਮਾਨ ਨੇ ਪਿੰਡ ਵਿੱਚ ਬਣੇ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ।

ਇਸ ਸ਼ਹੀਦੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਕੈਬਨਿਟ ਮੰਤਰੀਆਂ ਅਤੇ ਜ਼ਿਲ੍ਹਾ ਬਰਨਾਲਾ ਦੇ ਆਗੂ ਤੇ ਵੱਡੀ ਗਿਣਤੀ ਵਿੱਚ ਸਮਰਥਕ ਪੁੱਜੇ ਹੋਏ ਸਨ।

ਸੇਵਾ ਸਿੰਘ ਠੀਕਰੀਵਾਲਾ ਦੇ ਜੀਵਨ ਉੱਤੇ ਝਾਤ

ਸੇਵਾ ਸਿੰਘ ਠੀਕਰੀਵਾਲਾ ਦਾ ਜਨਮ 1882 ਵਿੱਚ ਹੋਇਆ ਸੀ। ਮੁੱਢਲੇ ਦੌਰ ਵਿੱਚ ਸੇਵਾ ਸਿੰਘ ਠੀਕਰਵਾਲਾ ਪਟਿਆਲਾ ਰਿਆਸਤ ਵਿੱਚ ਪਲੇਗ ਅਫਸਰ ਦੇ ਤੌਰ ‘ਤੇ ਤਾਇਨਾਤ ਰਹੇ ਸੀ।
ਜਲ੍ਹਿਆਂਵਾਲਾ ਬਾਗ ਅਤੇ ਨਨਕਾਣਾ ਸਾਹਿਬ ਦੇ ਸਾਕੇ ਵਰਗੀਆਂ ਘਟਨਾਵਾਂ ਕਰਕੇ ਉਨ੍ਹਾਂ ਦਾ ਝੁਕਾਅ ਪਹਿਲਾਂ ਅਕਾਲੀ ਦਲ ਵੱਲ ਹੋ ਗਿਆ ਅਤੇ ਬਾਅਦ ਵਿੱਚ ਉਹ ਪਰਜਾ ਮੰਡਲ ਲਹਿਰ ਦੇ ਮੁੱਢਲੇ ਆਗੂਆਂ ਵਿੱਚ ਸ਼ੁਮਾਰ ਹੋ ਗਏ ਸੀ। ਆਪਣੇ ਸੰਘਰਸ਼ੀ ਜੀਵਨ ਵਿੱਚ ਉਹ ਤਕਰੀਬਨ 11 ਸਾਲ ਜੇਲ੍ਹ ਵਿੱਚ ਰਹੇ ਸੀ ਅਤੇ ਜਨਵਰੀ 1935 ਵਿੱਚ ਪਟਿਆਲਾ ਜੇਲ੍ਹ ਵਿੱਚ ਹੀ ਲੰਬੀ ਭੁੱਖ ਹੜਤਾਲ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ।

Related Articles

Leave a Comment