ਪੰਜਾਬ- ਯੂ.ਟੀ . ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾਈ ਨੁਮਾਇੰਦਾ ਕਨਵੈਨਸ਼ਨ ਪੈਨਸ਼ਨਰਜ਼ ਭਵਨ ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਹੋਈ। ਇਸ ਨੁਮਾਇੰਦਾ ਕਨਵੈਨਸ਼ਨ ਵਿੱਚ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਵਰਗ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਮੌਕੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਨਵੀਨਰਾ ਅਤੇ ਕੋ ਕਨਵੀਨਰਾ ਨੇ ਸੰਬੋਧਨ ਕਰਦਿਆਂ ਮੁਲਾਜ਼ਮ ਵਰਗ ਅਤੇ ਪੈਨਸ਼ਨਰਾਂ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਧੱਕੇਸ਼ਾਹੀ ਵਿਰੁੱਧ 19 ਫਰਵਰੀ ਨੂੰ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਕਰਨ ਲਈ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਲਾਰਾ ਲੱਪਾ ਅਤੇ ਟਾਲ ਮਟੋਲ ਨੀਤੀਆਂ ਖਿਲਾਫ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਮਹੂਰੀ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਵਿੱਚ ਜਲੰਧਰ ਜ਼ਿਮਣੀ ਚੋਣ ਹੋਣ ਜਾ ਰਹੀ ਜਿਸ ਵਿਚ ਮੁਲਾਜ਼ਮ ਪੈਨਸ਼ਨਰਜ਼ ਸਰਕਾਰ ਦਾ ਤਖਤਾ ਪਲਟਣ ਲਈ ਮਜਬੂਰ ਹੋਣਗੇ।