Home » Gurdaspur news: ਗੁਰਦਾਸਪੁੁਰ ‘ਚ ਪੰਜਾਬ ਗਵਰਨਰ ਦੇ ਦੌਰੇ ਤੋਂ ਪਹਿਲਾਂ ਡਰੋਨ ਦੀ ਹਲਚਲ, BSF ਵਲੋਂ ਸਰਚ ਆਪਰੇਸ਼ਨ ਜਾਰੀ

Gurdaspur news: ਗੁਰਦਾਸਪੁੁਰ ‘ਚ ਪੰਜਾਬ ਗਵਰਨਰ ਦੇ ਦੌਰੇ ਤੋਂ ਪਹਿਲਾਂ ਡਰੋਨ ਦੀ ਹਲਚਲ, BSF ਵਲੋਂ ਸਰਚ ਆਪਰੇਸ਼ਨ ਜਾਰੀ

by Rakha Prabh
98 views

Gurdaspur news: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਬੁੱਧਵਾਰ ਨੂੰ ਗੁਰਦਾਸਪੁਰ ਦਾ ਦੌਰਾ ਕਰਨ ਲਈ ਜਾਣ ਵਾਲੇ ਹਨ। ਇਸ ਤੋਂ ਪਹਿਲਾਂ ਡਰੋਨ ਦੀ ਹਲਚਲ ਵੇਖੀ ਗਈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਬੀਐਸਐਫ ਵਲੋਂ ਸਰਚ ਆਪਰੇਸ਼ਨ ਜਾਰੀ ਹੈ।

Gurdaspur news: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਬੁੱਧਵਾਰ ਨੂੰ ਗੁਰਦਾਸਪੁਰ ਦਾ ਦੌਰਾ ਕਰਨ ਲਈ ਜਾਣ ਵਾਲੇ ਹਨ। ਇਸ ਤੋਂ ਇਕ ਦਿਨ ਪਹਿਲਾਂ ਸੀਮਾ ਸੁਰੱਖਿਆ ਬਲ (BSF) ਨੇ ਗੁਰਦਾਸਪੁਰ ‘ਚ ਸਰਹੱਦ ‘ਤੇ ਡਰੋਨ ਦੀ ਆਵਾਜਾਈ ਦੇਖੀ ਸੀ। ਸੁਰੱਖਿਆ ਦੇ ਮੱਦੇਨਜ਼ਰ ਬੀਐਸਐਫ ਅਤੇ ਪੁਲਿਸ ਵੱਲੋਂ ਸਰਹੱਦ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਪਰ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

ਜਾਣਕਾਰੀ ਮੁਤਾਬਕ ਬੀਐਸਐਫ ਦੇ ਜਵਾਨ ਗੁਰਦਾਸਪੁਰ ਸੈਕਟਰ ਵਿੱਚ ਗਸ਼ਤ ’ਤੇ ਸਨ। ਅੱਧੀ ਰਾਤ ਨੂੰ ਗੁਰਦਾਸਪੁਰ ਅਧੀਨ ਪੈਂਦੇ ਅੱਡਾ ਚੌਕੀ ‘ਤੇ ਡਰੋਨਾਂ ਦੀ ਘੁਸਪੈਠ ਦੇਖਣ ਨੂੰ ਮਿਲੀ। ਬੀਐਸਐਫ ਜਵਾਨਾਂ ਨੇ ਡਰੋਨ ਦੀ ਹਰਕਤ ਸੁਣਦੇ ਹੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕਰੀਬ 30 ਸਕਿੰਟਾਂ ਵਿੱਚ ਜਵਾਨਾਂ ਨੇ 14 ਰਾਉਂਡ ਫਾਇਰ ਕੀਤੇ। ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨੀ ਸਰਹੱਦ ਵੱਲ ਪਰਤ ਗਿਆ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ 1 ਫਰਵਰੀ ਨੂੰ ਜਾਣਗੇ ਗੁਰਦਾਸਪੁਰ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਗੁਰਦਾਸਪੁਰ ਜਾਣਗੇ। ਇਸ ਦੌਰਾਨ ਉਹ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਲਈ ਇਸ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ ਹੈ। ਕੁਝ ਸਮਾਂ ਪਹਿਲਾਂ ਰਾਜਪਾਲ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਸਰਹੱਦੀ ਪਿੰਡਾਂ ਦਾ ਦੌਰਾ ਵੀ ਕੀਤਾ ਸੀ। ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਡਰੋਨ ਦੀ ਆਵਾਜਾਈ ਚਿੰਤਾ ਦਾ ਵਿਸ਼ਾ ਹੈ।

ਇਲਾਕੇ ਵਿੱਚ ਚੱਲ ਰਿਹਾ ਸਰਚ ਆਪਰੇਸ਼ਨ

ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ ਹੈ। ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਬੀਐਸਐਫ ਜਵਾਨਾਂ ਦੀ ਚੌਕਸੀ ਕਾਰਨ ਇੱਕ ਵਾਰ ਫਿਰ ਪਾਕਿ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ ਹਨ।

Related Articles

Leave a Comment