ਚੰਡੀਗੜ੍ਹ 1 ਫਰਵਰੀ (ਗੁਰਪ੍ਰੀਤ ਸਿੰਘ ਸਿੱਧੂ/,ਜੇ ਐਸ ਸੋਢੀ ) ਸਾਂਝੀ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਦੀ ਸਥਾਪਨਾ ਵਿੱਚ ਮੋਢੀ ਰੋਲ ਅਦਾ ਕਰਨ ਵਾਲੇ ਅਤੇ ਪੰਜਾਬ ਦੇ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਲੰਬਾ ਸਮਾਂ ਅਗਵਾਈ ਕਰਨ ਵਾਲੇ ਮੁਲਾਜ਼ਮਾਂ ਦੇ ਸਿਰਮੌਰ ਆਗੂ ਸਾਥੀ ਤਰਲੋਚਨ ਸਿੰਘ ਰਾਣਾ ਪਿਛਲੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਮੁਹਾਲੀ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਪੰਜਾਬ ਭਰ ਤੋਂ ਪਹੁੰਚੇ ਉਨ੍ਹਾਂ ਦੇ ਸੈਂਕੜੇ ਸਨੇਹੀਆਂ, ਹਮਦਰਦਾਂ ਵੱਲੋਂ ਉਹਨਾਂ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਬੋਲਦਿਆਂ ਉਹਨਾਂ ਦੇ ਯੁੱਧ-ਸਾਥੀ ਹਰਕੰਵਲ ਸਿੰਘ ਨੇ ਕਿਹਾ ਕਿ ਸਾਥੀ ਰਾਣਾ ਦ੍ਰਿੜ ਸੋਚ ਵਾਲੇ ਨਿਡਰ, ਨਿਧੜਕ ਅਤੇ ਬੇਬਾਕ ਆਗੂ ਸਨ ਜਿਨ੍ਹਾਂ ਦੀ ਅਗਵਾਈ ਵਿੱਚ ਮੁਲਾਜਮ ਲਹਿਰ ਨੇ ਸ਼ਾਨਾਮੱਤੀਆਂ ਪ੍ਰਾਪਤੀਆ ਕੀਤੀਆਂ। ਉਹਨਾ ਵੱਲੋਂ ਮੁਲਾਜ਼ਮਾਂ ਅਤੇ ਕਿਰਤੀਆਂ ਲਈ ਲੜੇ ਸੰਘਰਸ਼ ਹਮੇਸ਼ਾ ਯਾਦ ਰੱਖੇ ਜਾਣਗੇ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪੋ ਆਪਣੇ ਝੰਡੇ ਮਿਰਤਕ ਦੇਹ ਤੇ ਪਾ ਕੇ ਰਾਣਾ ਜੀ ਨੂੰ ਸਤਿਕਾਰ ਭੇਟ ਕੀਤਾ ਗਿਆ
ਇਸ ਮੌਕੇ ਮੁਲਾਜ਼ਮਾਂ ਦੇ ਕੌਮੀ ਆਗੂ ਸਾਥੀ ਵੇਦ ਪ੍ਰਕਾਸ਼, ਪਸਸਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸੂਬਾ ਸਕੱਤਰ ਤੀਰਥ ਸਿੰਘ ਬਾਸੀ, ਮੱਖਣ ਸਿੰਘ ਵਹਿੰਦਪੁਰੀ ਸੂਬਾ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਚਾਹਲ ਸੂਬਾ ਪ੍ਰਧਾਨ ਜੀਟੀਯੂ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਬਲਵਿੰਦਰ ਭੁੱਟੋ, ਗੁਰਦੇਵ ਸਿੰਘ ਸਿੱਧੂ, ਮੰਗਲ ਸਿੰਘ ਟਾਂਡਾ, ਰਾਜੇਸ਼ ਕੁਮਾਰ, ਰਜਿੰਦਰ ਸਿੰਘ ਰਾਜਨ, ਅਮਰਜੀਤ ਸਿੰਘ, ਸੁੱਚਾ ਸਿੰਘ ਟਰਪਈ, ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਹਰਜੀਤ ਸਿੰਘ ਗਲਵੱਟੀ, ਐਡਵੋਕੇਟ ਹਰਦੇਵ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਕੌਮੀ ਪੱਧਰ ਦੇ ਮੁਲਾਜ਼ਮ ਆਗੂ ਹਾਜਰ ਸਨ। ਇਸ ਉਪਰੰਤ ਵਿਸ਼ਾਲ ਕਾਫ਼ਲੇ ਵੱਲੋਂ ਸਾਥੀ ਰਾਣਾ ਦੀ ਮ੍ਰਿਤਕ ਦੇਹ ਖੋਜ ਕਾਰਜਾਂ ਲਈ ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਦੇ ਸਪੁਰਦ ਕੀਤੀ ਗਈ।