ਦੋਸ਼ੀਆਂ ਨੇ ਪੀੜਤ ਨੂੰ 8 ਘੰਟਿਆਂ ਤੱਕ ਬੰਦੀ ਬਣਾ ਕੇ ਰੱਖਿਆ ਤੇ ਉਸ ਨਾਲ ਕੁੱਟਮਾਰ ਕਰਦੇ ਰਹੇ। ਇਸ ਦੌਰਾਨ ਦੋਸ਼ੀਆਂ ਨੇ ਉਸ ਕੋਲੋਂ 5 ਹਜ਼ਾਰ ਰੁਪਏ ਵੀ ਖੋਹ ਲਏ। ਇਸ ਤੋਂ ਬਾਅਦ ਉਸ ਨੂੰ ਜਾਨ ਤੋਂ ਮਾਰਨ ਦੀ ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਛੱਡ ਦਿੱਤਾ।
ਪੀੜਤ ਪਰਿਵਾਰ ਨੇ ਇਸ ਮਾਮਲੇ ਨੂੰ ਲੈਕੇ ਐਸਐਸਪੀ ਗੰਗਾ ਰਾਮ ਪੂਨੀਆ ਨਾਲ ਮੁਲਾਕਾਤ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਪੀੜਤ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਨੌਜਵਾਨ ਨੇ ਪਿੰਡ ਵਿੱਚ ਹੀ ਸੈਲੂਨ ਖੋਲ੍ਹਿਆ ਹੋਇਆ ਹੈ। ਇਹ ਮਾਮਲਾ 24 ਜਨਵਰੀ ਦਾ ਹੈ ਜਦੋਂ ਉਸ ਨੂੰ ਕਿਸੇ ਦਾ ਦਾ ਦੁਕਾਨ ਤੇ ਆਉਣ ਲਈ ਫੋਨ ਆਇਆ ਤਾਂ ਜਦੋਂ ਉਹ ਘਰੋਂ ਨਿਕਲਿਆ ਤਾਂ ਉਨ੍ਹਾਂ ਦੇ ਰਾਸਤੇ ਵਿੱਚ ਉਸ ਨੂੰ ਅਗਵਾ ਕਰ ਲਿਆ ਜਿਸ ਤੋਂ ਬਾਅਦ ਨੂੰ ਗੰਨੇ ਦੇ ਖੇਤ ਵਿੱਚ ਲੈ ਗਏ ਜਿੱਥੇ ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਤੇ ਇਸ ਤੋ ਬਾਅਦ ਉਸ ਨਾਲ ਸਮੂਹਿਕ ਦੁਸ਼ਕਰਮ ਕੀਤਾ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਦੋਸ਼ੀਆਂ ਨੇ ਪੀੜਤ ਨੂੰ 8 ਘੰਟਿਆਂ ਤੱਕ ਬੰਦੀ ਬਣਾ ਕੇ ਰੱਖਿਆ ਤੇ ਉਸ ਨਾਲ ਕੁੱਟਮਾਰ ਕਰਦੇ ਰਹੇ। ਇਸ ਦੌਰਾਨ ਦੋਸ਼ੀਆਂ ਨੇ ਉਸ ਕੋਲੋਂ 5 ਹਜ਼ਾਰ ਰੁਪਏ ਵੀ ਖੋਹ ਲਏ। ਇਸ ਤੋਂ ਬਾਅਦ ਉਸ ਨੂੰ ਜਾਨ ਤੋਂ ਮਾਰਨ ਦੀ ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਛੱਡ ਦਿੱਤਾ। ਪਰਿਵਾਰ ਵਾਲਿਆਂ ਨੂੰ ਇਸ ਗੱਲ ਦੀ ਜਾਣਕਾਰੀ ਉਦੋਂ ਮਿਲੀ ਜਦੋਂ ਕਿਸੇ ਹੋਰ ਨੇ ਉਨ੍ਹਾਂ ਦੇ ਬੇਟੇ ਦੀ ਵੀਡੀਓ ਵੇਖੀ ਤੇ ਉਨ੍ਹਾਂ ਨੂੰ ਇਸ ਬਾਬਤ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਵੱਲੋਂ ਹੁਣ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।