Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਮੁਅੱਤਲ ਕਾਰਜ ਸਾਧਕ ਅਧਿਕਾਰੀ (ਈ.ਓ.), ਜ਼ੀਰਕਪੁਰ, ਗਿਰੀਸ਼ ਵਰਮਾ ਦੇ ਇੱਕ ਸਾਥੀ ਕਾਲੋਨਾਈਜਰ ਆਸ਼ੂ ਗੋਇਲ ਨੂੰ ਗ੍ਰਿਫਤਾਰ ਕੀਤਾ ਹੈ
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਮੁਅੱਤਲ ਕਾਰਜ ਸਾਧਕ ਅਧਿਕਾਰੀ (ਈ.ਓ.), ਜ਼ੀਰਕਪੁਰ, ਗਿਰੀਸ਼ ਵਰਮਾ ਦੇ ਇੱਕ ਸਾਥੀ ਕਾਲੋਨਾਈਜਰ ਆਸ਼ੂ ਗੋਇਲ ਨੂੰ ਗ੍ਰਿਫਤਾਰ ਕੀਤਾ ਹੈ ਜੋ ਉਸ ਨੂੰ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਦੌਲਤ ਬਣਾਉਣ ਵਿੱਚ ਮੱਦਦ ਕਰਨ ਤੇ ਨਜਾਇਜ ਪੈਸੇ ਨੂੰ ਨਿਵੇਸ਼ ਕਰਾਉਣ ਦਾ ਦੋਸ਼ੀ ਹੈ।
ਹੋਰ ਵੇਰਵੇ ਦਿੰਦੇ ਹੋਏ ਉਨਾਂ ਅੱਗੇ ਦੱਸਿਆ ਕਿ ਉਪਰੋਕਤ ਮੁਲਜ਼ਮ ਆਸ਼ੂ ਗੋਇਲ, ਗੌਰਵ ਗੁਪਤਾ ਅਤੇ ਵਿਕਾਸ ਵਰਮਾ ਨੇ ਦੋ ਫਰਮਾਂ, ਮੈਸਰਜ਼ ਬਾਲਾ ਜੀ ਇਨਫਰਾ ਬਿਲਡਟੈਕ, ਖਰੜ ਅਤੇ ਮੈਸਰਜ਼ ਬਾਲਾ ਜੀ ਡਿਵੈਲਪਰ ਕੁਰਾਲੀ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਦੋਵਾਂ ਫਰਮਾਂ ਦੇ ਅਧੀਨ ਕਲੋਨੀਆਂ ਵਿਕਸਿਤ ਕੀਤੀਆਂ ਅਤੇ ਈਓ ਗਿਰੀਸ਼ ਵਰਮਾ ਨੇ ਆਪਣੇ ਪੁੱਤਰ ਰਾਹੀਂ ਇੰਨਾ ਫਰਮਾਂ ਵਿੱਚ ਗੈਰ ਕਾਨੂੰਨੀ ਤੌਰ ਤੇ ਕਮਾਇਆ ਨਜਾਇਜ ਪੈਸਾ ਸਹੀ ਦਰਸਾਉਣ (ਵਹਾਈਟ ਮਨੀ) ਲਈ ਨਿਵੇਸ਼ ਕੀਤਾ। ਉਨਾਂ ਦੱਸਿਆ ਕਿ ਮੋਹਾਲੀ ਅਦਾਲਤ ਨੇ ਉਪਰੋਕਤ ਗ੍ਰਿਫਤਾਰ ਮੁਲਜ਼ਮ ਆਸ਼ੂ ਗੋਇਲ ਨੂੰ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।