Rahul Gandhi On Adani Row : ਅਡਾਨੀ ਗਰੁੱਪ ‘ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ ‘ਤੇ ਹਮਲਾਵਰ ਹੈ। ਇਸ ਮੁੱਦੇ ‘ਤੇ ਸੋਮਵਾਰ (6 ਫਰਵਰੀ) ਨੂੰ ਵੀ ਸੰਸਦ ਦੇ ਦੋਵਾਂ ਸਦਨਾਂ ‘ਚ ਹੰਗਾਮਾ ਹੋਇਆ, ਜਿਸ ਤੋਂ ਬਾਅਦ ਕਾਰਵਾਈ ਮੰਗਲਵਾਰ
Rahul Gandhi On Adani Row : ਅਡਾਨੀ ਗਰੁੱਪ ‘ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ ‘ਤੇ ਹਮਲਾਵਰ ਹੈ। ਇਸ ਮੁੱਦੇ ‘ਤੇ ਸੋਮਵਾਰ (6 ਫਰਵਰੀ) ਨੂੰ ਵੀ ਸੰਸਦ ਦੇ ਦੋਵਾਂ ਸਦਨਾਂ ‘ਚ ਹੰਗਾਮਾ ਹੋਇਆ, ਜਿਸ ਤੋਂ ਬਾਅਦ ਕਾਰਵਾਈ ਮੰਗਲਵਾਰ (7 ਫਰਵਰੀ) ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਕਾਂਗਰਸ ਸੰਸਦ ਰਾਹੁਲ ਗਾਂਧੀ (Rahul Gandhi) ਨੇ ਵੀ ਇਸ ਮੁੱਦੇ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲਿਆ ਹੈ।
ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ, “ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਸੰਸਦ ‘ਚ ਅਡਾਨੀ ਮੁੱਦੇ ‘ਤੇ ਕੋਈ ਚਰਚਾ ਨਾ ਹੋਵੇ। ਸਰਕਾਰ ਨਹੀਂ ਚਾਹੁੰਦੀ ਕਿ ਅਡਾਨੀ ਮੁੱਦੇ ‘ਤੇ ਸੰਸਦ ‘ਚ ਚਰਚਾ ਹੋਵੇ, ਉਹ ਡਰੀ ਹੋਈ ਹੈ। ਸਰਕਾਰ ਨੂੰ ਚਰਚਾ ਕਰਨੀ ਚਾਹੀਦੀ ਹੈ। ਪਾਰਲੀਮੈਂਟ ਵਿੱਚ ਇਸ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਬਾਰੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ, ਅਡਾਨੀ ਦੇ ਪਿੱਛੇ ਕੌਣ ਤਾਕਤ ਹੈ, ਦੇਸ਼ ਨੂੰ ਪਤਾ ਹੋਣਾ ਚਾਹੀਦਾ ਹੈ।”
“ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋਵੇ ”
ਕਾਂਗਰਸੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ, ”ਮੈਂ ਲੰਬੇ ਸਮੇਂ ਤੋਂ ਸਰਕਾਰ ਬਾਰੇ ਕਹਿ ਰਿਹਾ ਹਾਂ ਕਿ ‘ਹਮ ਦੋ, ਹਮਾਰੇ ਦੋ’। ਹੁਣ ਮੋਦੀ ਜੀ ਪੂਰੀ ਕੋਸ਼ਿਸ਼ ਕਰਨਗੇ ਕਿ ਅਡਾਨੀ ਜੀ ‘ਤੇ ਚਰਚਾ ਨਾ ਕੀਤੀ ਜਾਵੇ। ਇਸ ਦਾ ਕਾਰਨ ਹੈ, ਕਾਰਨ ਤੁਸੀਂ ਜਾਣਦੇ ਹੋ । ਮੈਂ ਇਹ ਮੁੱਦਾ 2-3 ਸਾਲਾਂ ਤੋਂ ਉਠਾ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇ। ਲੱਖਾਂ ਕਰੋੜਾਂ ਦੇ ਭ੍ਰਿਸ਼ਟਾਚਾਰ ਬਾਰੇ ਚਰਚਾ ਹੋਣੀ ਚਾਹੀਦੀ ਹੈ।
ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ
PM ਮੋਦੀ ਤੋਂ ਮੰਗਿਆ ਜਵਾਬ
ਕਾਂਗਰਸ ਦਾ ਕਹਿਣਾ ਹੈ ਕਿ ਸਦਨ ‘ਚ ਇਸ ਮੁੱਦੇ ‘ਤੇ ਚਰਚਾ ਹੋਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਵਾਬ ਦੇਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਦੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਨੇ ਰਿਪੋਰਟ ਜਾਰੀ ਕਰਕੇ ਦੋਸ਼ ਲਗਾਇਆ ਹੈ ਕਿ ਅਡਾਨੀ ਗਰੁੱਪ ਸ਼ੇਅਰਾਂ ਦੀ ਹੇਰਾਫੇਰੀ ਅਤੇ ਧੋਖਾਧੜੀ ਵਿੱਚ ਸ਼ਾਮਲ ਹੈ। ਹਾਲਾਂਕਿ ਅਡਾਨੀ ਗਰੁੱਪ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਗਿਆ ਹੈ।