ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨਵੈਸਟ ਪੰਜਾਬ ਸੰਮੇਲਨ ਤੋਂ ਪਹਿਲਾਂ ਲੁਧਿਆਣਾ ਵਿਖੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਾਰੋਬਾਰੀਆਂ ਨੇ ਕੈਬਨਿਟ ‘ਚ ਮਨਜ਼ੂਰ ਕੀਤੀ ਗਈ ਨਵੀਂ ਉਦਯੋਗਿਕ ਨੀਤੀ ਦੀ ਸ਼ਲਾਘਾ ਕੀਤੀ। ਇਸ ਮੀਟਿੰਗ ‘ਚ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ 22-23 ਫਰਵਰੀ ਨੂੰ ਹੋਣ ਵਾਲੇ ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਨਿੱਘਾ ਸੱਦਾ ਦਿੱਤਾ ਗਿਆ। ਦੱਸਣਯੋਗ ਹੈ ਕਿ ਪੰਜਾਬ ‘ਚ ਨਵਾਂ ਨਿਵੇਸ਼ ਲਿਆਉਣ ਲਈ ਸਰਕਾਰ ਵੱਲੋਂ ਜੀ. ਐੱਸ. ਟੀ. ਮੁਆਫ਼ੀ ਸਮੇਤ ਕਈ ਸਕੀਮਾਂ ਦੇਣ ‘ਤੇ ਕੰਮ ਕੀਤਾ ਗਿਆ ਹੈ।