CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼…
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ 2 ਲੱਖ 43 ਹਜ਼ਾਰ 248 ਲੋਕਾਂ ਨੂੰ ਰੁਜ਼ਗਾਰ ਮਿਲੇਗਾ।
ਸੀਐਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਰੱਖਣਾ ਹੈ। ਅਸੀਂ ਇਸ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਦੇਸ਼-ਵਿਦੇਸ਼ ਵਿੱਚ ਜਾ ਕੇ ਇਸ ਲਈ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਪਾਰੀਆਂ ਨੂੰ ਮਿਲੇ ਹਾਂ।
ਉਨ੍ਹਾਂ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ 11853 ਕਰੋੜ ਰੁਪਏ ਰੀਅਲ ਅਸਟੇਟ ਵਿੱਚ ਨਿਵੇਸ਼ ਹੋਇਆ ਹੈ। ਇਸੇ ਤਰ੍ਹਾਂ 3890 ਕਰੋੜ ਸਟੀਲ ਵਿੱਚ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਨਿਵੇਸ਼ ਮੁਹਾਲੀ ਵਿੱਚ ਕੀਤਾ ਗਿਆ ਹੈ। ਲੁਧਿਆਣਾ ਦੂਜੇ ਨੰਬਰ ’ਤੇ ਰਿਹਾ ਹੈ। ਤੀਜੇ ਨੰਬਰ ‘ਤੇ ਫਤਿਹਗੜ੍ਹ ਸਾਹਿਬ ਤੇ ਅੰਮ੍ਰਿਤਸਰ ਚੌਥੇ ਨੰਬਰ ‘ਤੇ ਹੈ। ਪਟਿਆਲਾ ਦਾ ਪੰਜਵਾਂ ਨੰਬਰ ਹੈ।